ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਕਰਤਾਰਪੁਰ ਸਾਹਿਬ ਕੋਰੀਡੇਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੁਖਪਾਲ ਖਹਿਰਾ ਡੇਰਾ ਬਾਬਾ ਨਾਨਕ 'ਚ ਭਾਰਤ-ਪਾਕਿ ਸਰਹੱਦ 'ਤੇ ਪਹੁੰਚੇ। ਇਥੇ ਉਨ੍ਹਾਂ ਨੇ ਲਾਂਘਾ ਖੋਲ੍ਹਣ ਨੂੰ ਲੈ ਕੇ ਅਰਦਾਸ ਕੀਤੀ ਤੇ ਦੂਰਬੀਨ ਰਾਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ।
ਇਸ ਮੌਕੇ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਦੇਸ਼ ਭਰ 'ਚ ਵੱਸਦੇ ਸਿੱਖਾਂ ਦੀ ਮੰਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਵ 'ਤੇ ਲਾਂਘਾ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਲਾਂਘਾ ਖੋਲ੍ਹਣ ਸਬੰਧੀ ਪਹਿਲਾਂ ਹੀ ਸੰਕੇਤ ਦੇ ਚੁੱਕੀ ਹੈ ਇਸ ਲਈ ਭਾਰਤ ਸਰਕਾਰ ਨੂੰ ਪਾਕਿ ਨਾਲ ਇਸ ਮੁੱਦੇ 'ਚੇ ਗੱਲਬਾਤ ਕਰਨੀ ਚਾਹੀਦੀ ਹੈ। ਲਾਂਘਾ ਖੋਲ੍ਹਣ ਨਾਲ ਜਿੱਥੇ ਸਮੁੱਚੇ ਦੇਸ਼ ਵਾਸੀਆਂ ਦੀ ਮੰਗ ਪੂਰੀ ਹੋਵੇਗੀ ਉਥੇ ਹੀ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਰਿਸ਼ਤਿਆਂ 'ਚ ਵੀ ਸੁਧਾਰ ਹੋਵੇਗਾ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਦਾ ਕਰਾਂਗੇ ਗਠਨ : ਸੁਖਪਾਲ ਖਹਿਰਾ
NEXT STORY