ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਤਾਲਾਬੰਦੀ ਦੌਰਾਨ ਚੜ੍ਹੇ ਕਰਜ਼ੇ ਤੋਂ ਪਰੇਸ਼ਾਨ ਗੁਰਦਾਸਪੁਰ 'ਚ ਸਥਿਤ ਅੰਮ੍ਰਿਤਸਰ ਢਾਬੇ 'ਤੇ ਕੰਮ ਕਰਨ ਵਾਲੇ 25 ਸਾਲਾ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਢਾਬਾ ਮਲਿਕ ਅਖਿਲ ਨੇ ਦੱਸਿਆ ਕਿ ਉਨ੍ਹਾਂ ਦੇ ਢਾਬੇ 'ਤੇ 2 ਮਹੀਨਿਆਂ ਤੋਂ ਇੰਦਰ ਨਾਂ ਦਾ ਨੌਜਵਾਨ ਕੰਮ ਕਰ ਰਿਹਾ ਸੀ, ਜੋ ਕਿ ਅਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸਨੇ ਕਈ ਵਾਰ ਕਿਹਾ ਸੀ ਕਿ ਤਾਲਾਬੰਦੀ ਦੌਰਾਨ ਕੰਮ ਬੰਦ ਹੋਣ ਕਰਕੇ ਉਸ ਉਪਰ ਬਹੁਤ ਕਰਜ਼ ਚੜ੍ਹ ਗਿਆ ਹੈ, ਜਿਸ ਕਰਕੇ ਉਹ ਪਰੇਸ਼ਾਨ ਰਹਿੰਦਾ ਸੀ। ਬੀਤੇ ਸੋਮਵਾਰ ਨੂੰ ਉਹ ਆਪਣੇ ਘਰ ਗਿਆ ਸੀ ਅਤੇ ਕੱਲ੍ਹ ਹੀ ਵਾਪਸ ਆਇਆ ਸੀ। ਅੱਜ ਸਵੇਰੇ ਉਸ ਨੇ ਢਾਬੇ ਦੀ ਉਪਰਲੀ ਮੰਜ਼ਿਲ 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੂੰ ਸਵੇਰੇ ਦੂਸਰੇ ਨੌਕਰ ਨੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ
ਦੂਜੇ ਪਾਸੇ ਪੁਲਸ ਅਧਿਕਾਰੀ ਜ਼ਬਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮਾਮਲਾ ਦਰਜ ਕਰ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਿਮਰਜੀਤ ਬੈਂਸ 'ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ 'ਤੇ ਬੋਲੇ ਸੁਖਬੀਰ ਬਾਦਲ, ਦਿੱਤਾ ਵੱਡਾ ਬਿਆਨ
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ 'ਚ ਈ. ਡੀ. ਸਾਹਮਣੇ ਹੋਏ ਪੇਸ਼
NEXT STORY