ਗੁਰਦਾਸਪੁਰ (ਗੁਰਪ੍ਰੀਤ) : ਕੁਝ ਲੋਕ ਪਿਆਰ 'ਚ ਇੰਨੇ ਅੰਨ੍ਹੇ ਹੋ ਜਾਂਦੇ ਹਨ ਕਿ ਪਵਿਤਰ ਰਿਸ਼ਤਿਆਂ ਨੂੰ ਵੀ ਭੁੱਲ ਜਾਂਦੇ ਹਨ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਪਿੰਡ ਪਾਵੜਾ 'ਚ ਸਾਹਮਣੇ ਆਇਆ ਹੈ, ਜਿੱਥੇ ਨਾਜਾਇਜ਼ ਸਬੰਧਾਂ ਦੇ ਚਲਦੇ 2 ਬੱਚਿਆਂ ਦੀ ਮਾਂ ਨੇ ਜੇਲ 'ਚੋਂ ਛੁੱਟੀ 'ਤੇ ਆਏ ਪ੍ਰੇਮੀ ਨਾਲ ਮਿਲ ਕੇ ਪਤੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਤੀ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸਦੇ 2 ਬੱਚੇ ਹਨ ਅਤੇ ਉਸਦੀ ਪਤਨੀ ਆਸ਼ਾ ਰਾਣੀ ਦੇ ਚੀਨੀ ਨਾਮ ਦੇ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ, ਜੋ ਕਿ ਬਲਾਤਕਾਰ ਦੇ ਮਾਮਲੇ 'ਚ ਸਜ਼ਾ ਕੱਟ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਜੇਲ ਤੋਂ ਛੁੱਟੀ ਆਇਆ ਹੈ। ਉਹ ਉਸਦੀ ਪਤਨੀ ਨੂੰ ਫੋਨ ਕਰਦਾ ਸੀ ਉਸਨੇ ਕਈ ਵਾਰ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਸਮਝੀ ਅਤੇ ਉਸਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਦੇਰ ਰਾਤ ਉਸ 'ਤੇ ਹਮਲਾ ਕਰ ਦਿਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਪਰਿਵਾਰ ਮੈਂਬਰਾਂ ਨੇ ਉਸਨੂੰ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਉਸ ਨੇ ਮੰਗ ਕੀਤੀ ਕਿ ਉਸਦੀ ਪਤਨੀ ਤੇ ਉਸ ਦੇ ਪ੍ਰੇਮੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਲੁਧਿਆਣਾ : ਨਗਰ ਨਿਗਮ ਕਮਿਸ਼ਨਰ ਖਿਲਾਫ ਕੌਂਸਲਰਾਂ ਨੇ ਲਾਇਆ ਧਰਨਾ
NEXT STORY