ਗੁਰਦਾਸਪੁਰ (ਹਰਮਨ) : ਕਸਬਾ ਧਾਰੀਵਾਲ ਦੇ ਪਿੰਡ ਰਣੀਆ ’ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਜਾਣਕਾਰੀ ਮਿ੍ਰਤਕ ਜਗਦੀਪ ਸਿੰਘ (32) ਦੇ ਭਰਾ ਨੇ ਦੱਸਿਆ ਉਸ ਦਾ ਭਰਾ ਘਰ ਦੇ ਬਾਹਰ ਘੁੰਮ ਰਿਹਾ ਸੀ ਕਿ ਇਸੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਸ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਲੋਕਾਂ ਨਾਲ ਉਨ੍ਹਾਂ ਦਾ ਝਗੜਾ ਚੱਲ ਰਿਹਾ ਸੀ ਇਸ ਲਈ ਉਨ੍ਹਾਂ ਨੂੰ ਸ਼ੱਕ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਉਸ ਦੇ ਭਰਾ ਦਾ ਕਤਲ ਕੀਤਾ ਗਿਆ ਹੈ। ਉਸ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਰਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਵਿਆਹ ਦਾ ਜਸ਼ਨ ਮਨਾਉਣ ਲਈ ਦੋਸਤਾਂ ਨੂੰ ਲੈਣ ਗਏ ਨੌਜਵਾਨਾਂ ਦੀ ਦਰਦਨਾਕ ਮੌਤ
ਦੂਜੇ ਪਾਸੇ ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਕੁਲਵੰਤ ਸਿੰਘ ਵਿਰਕ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ’ਤੇ ਵਰ੍ਹੇ ਢੀਂਡਸਾ, ਕਿਹਾ- ਸਿੱਖੀ ਸਿਧਾਂਤਾਂ ਦੀਆਂ ਰੱਜ ਕੇ ਉਡਾਈਆਂ ਧੱਜੀਆਂ
ਨੋਟ— ਪੰਜਾਬ ’ਚ ਦਿਨੋਂ-ਦਿਨ ਵੱਧ ਰਹੀਆਂ ਅਜਿਹੀਆਂ ਵਾਰਦਾਤਾਂ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਡਰਾਈਵਰ ਨੇ ਖੜ੍ਹੀ ਬੱਸ ’ਚੋਂ ਕੱਢਿਆ 24 ਲੀਟਰ ਡੀਜ਼ਲ, ਸੁਰੱਖਿਆ ਮੁਲਾਜ਼ਮ ਨੇ ਰੰਗੇ ਹੱਥੀਂ ਫੜ੍ਹਿਆ
NEXT STORY