ਗੁਰਦਾਸਪੁਰ (ਹਰਮਨਪ੍ਰੀਤ) : ਥਾਣਾ ਦੋਰਾਂਗਲਾ ਦੀ ਪੁਲਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਵਾਲੇ ਪਤੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਰਜਵੰਤ ਕੌਰ ਪਤਨੀ ਬੂੜ ਸਿੰਘ ਵਾਸੀ ਹਕੀਮਪੁਰ ਨੇ ਦੱਸਿਆ ਕਿ ਉਸਦਾ ਵਿਆਹ ਫਰਵਰੀ 2019 'ਚ ਦੀਪਕ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਦੀਨਾਨਗਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸਦਾ ਪਤੀ, ਸੱਸ ਅਤੇ ਸਹੁਰਾ ਦਾਜ ਲਈ ਉਸਨੂੰ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਦਾਜ 'ਚ ਬੁਲਟ ਮੋਟਰਸਾਈਕਲ ਅਤੇ 3 ਲੱਖ ਰੁਪਏ ਦੀ ਮੰਗ ਕਰਦੇ ਸਨ। ਪੁਲਸ ਨੇ ਉਕਤ ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਦੀਪਕ ਸਿੰਘ ਪੁੱਤਰ ਇੰਦਰਜੀਤ ਸਿੰਘ, ਇੰਦਰਜੀਤ ਸਿੰਘ ਪੁੱਤਰ ਅਰਦਮਣ ਸਿੰਘ ਅਤੇ ਪਰਵਿੰਦਰ ਕੌਰ ਪਤਨੀ ਇੰਦਰਜੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ।
ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਪੰਜ ਤੱਤਾਂ ’ਚ ਵਿਲੀਨ (ਤਸਵੀਰਾਂ)
NEXT STORY