ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਸਿਮਰਨ ਹਸਪਤਾਲ ਵਿੱਚ ਮਾਹੌਲ ਉਸ ਵੇਲੇ ਤਣਾਅਪੁਰਨ ਹੋ ਗਿਆ, ਜਦੋਂ ਇਲਾਜ ਦੌਰਾਨ ਇਕ ਜਨਾਨੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਗੁਰਦਾਸਪੁਰ, ਅੰਮਿਤਸਰ ਬਾਈਪਾਸ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਦੋਸ਼ ਲਾਏ ਹਨ ਕਿ ਡਾਕਟਰਾਂ ਕਰਕੇ ਮਰੀਜ਼ ਦੀ ਮੌਤ ਹੋਈ ਹੈ। ਦੂਜੇ ਪਾਸੇ ਡਾਕਟਰ ਦਾ ਕਹਿਣਾ ਹੈ ਕਿ ਜਦੋਂ ਸਾਡੇ ਕੋਲ ਮਰੀਜ਼ ਆਇਆ ਸੀ, ਉਸਦੀ ਹਾਲਤ ਕਾਫ਼ੀ ਗੰਭੀਰ ਸੀ। ਇਲਾਜ ਕਰਨ ਤੋਂ ਬਾਅਦ ਸੱਟਾ ਜ਼ਿਆਜਾ ਹੋਣ ਕਰਕੇ ਉਨ੍ਹਾਂ ਨੂੰ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਮਾਹੌਲ ਨੂੰ ਕਾਬੂ ਕਰ ਲਿਆ। ਡਾਕਟਰਾਂ ਵਲੋਂ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ ਗਿਆ ਅਤੇ ਮੁਆਫ਼ੀ ਮੰਗੀ ਗਈ, ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਠੰਢਾ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਤੀਸਰੀ ਧੀ ਦੇ ਜਨਮ ਤੋਂ 2 ਦਿਨ ਪਹਿਲਾਂ ਪਤੀ ਨੇ ਮਾਂ ਨਾਲ ਮਿਲ ਪਤਨੀ ਦਾ ਕੀਤਾ ਕਤਲ
ਇਸ ਸਬੰਧ ਵਿੱਚ ਮ੍ਰਿਤਕ ਦੇ ਰਿਸ਼ਤਦਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਕੁਲਵੰਤ ਕੌਰ ਆਪਣੇ ਘਰ ਦੀ ਛੱਤ ਤੋਂ ਡਿੱਗ ਪਏ ਸਨ, ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਗੰਭੀਰ ਸੱਟਾ ਲੱਗ ਗਈਆਂ। ਉਨ੍ਹਾਂ ਨੂੰ ਇਲਾਜ਼ ਲਈ ਸਿਮਰਨ ਹਸਪਤਾਲ ਲਿਆਂਦਾ ਗਿਆ, ਜਿਸਦਾ ਇਲਾਜ ਚੱਲ ਰਿਹਾ ਸੀ ਕਿ ਡਾਕਟਰਾਂ ਨੇ ਸ਼ਾਮੀ ਅਚਾਨਕ ਮਰੀਜ਼ ਨੂੰ ਰੈਫ਼ਰ ਕਰ ਦਿੱਤਾ। ਰਾਸਦੇ ’ਚ ਉਸਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਇਲਜ਼ਾਮ ਲਾਏ ਹਨ ਕਿ ਡਾਕਟਰਾਂ ਦੀ ਲਾਪਰਵਾਹੀ ਕਰਕੇ ਹੀ ਮਰੀਜ਼ ਦੀ ਮੌਤ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ
ਇਸ ਸਬੰਧ ’ਚ ਡਾਕਟਰਾਂ ਨੇ ਕਿਹਾ ਕਿ ਸਾਡੇ ਕੋਲ ਇੱਕ ਮਰੀਜ਼ ਆਇਆ, ਜਿਸ ਦਾ ਨਾਂ ਕੁਲਵੰਤ ਕੌਰ ਹੈ। ਉਹ ਆਪਣੇ ਘਰ ਦੀ ਛੱਤ ਤੋਂ ਡਿੱਗ ਪਏ ਸਨ, ਜਿਸ ਕਰਕੇ ਉਨ੍ਹਾਂ ਦੀਆ ਪਸਲੀਆਂ ਟੁੱਟ ਗਈਆਂ ਸਨ। ਅਸੀਂ ਉਨ੍ਹਾਂ ਦੇ ਸਾਰੇ ਟੈਸਟ ਕੀਤੇ, ਪੂਰਾ ਇਲਾਜ਼ ਕੀਤਾ ਪਰ ਸੱਟਾ ਗੰਭੀਰ ਹੋਣ ਕਰਕੇ ਸਾਨੂੰ ਮਰੀਜ਼ ਨੂੰ ਰੈਫਰ ਕਰਨਾ ਪਿਆ, ਜਿਸ ਦੌਰਾਨ ਰਸਤੇ ਵਿੱਚ ਮਰੀਜ਼ ਦੀ ਮੌਤ ਹੋ ਗਈ। ਇਸਦਾ ਸਾਨੂੰ ਬਹੁਤ ਦੁੱਖ ਹੈ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਇਸ ਸੰਬਧੀ ਥਾਣਾ ਸਦਰ ਦੇ ਐੱਸ.ਐੱਚ.ਓ. ਜਤਿੰਦਰ ਸਿੰਘ ਨੇ ਕਿਹਾ ਕਿ ਇਲਾਜ਼ ਦੌਰਾਨ ਸਿਮਰਨ ਹਸਪਤਾਲ ਵਿੱਚ ਮਰੀਜ਼ ਦੀ ਮੌਤ ਹੋਣ ਕਰਕੇ ਪਰਿਵਾਰਕ ਮੈਬਰਾਂ ਵੱਲੋਂ ਰੋਸ ਪ੍ਰਦਸ਼ਨ ਕੀਤਾ ਗਿਆ ਅਤੇ ਹਾਈਵੇ ਵੀ ਜਾਮ ਕੀਤਾ ਕੀਤਾ। ਪੁਲਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਨੂੰ ਸੰਭਾਲਿਆ ਅਤੇ ਪਰਿਵਾਰਕ ਮੈਬਰਾਂ ਨਾਲ ਗੱਲ ਕੀਤੀ। ਡਾਕਟਰਾਂ ਵਲੋਂ ਪਰਿਵਾਰਕ ਮੈਬਰਾਂ ਕੋਲੋ ਆਪਣੀ ਗਲਤੀ ਮੰਨੀ ਅਤੇ ਪਰਿਵਾਰਕ ਮੈਂਬਰ ਵਾਪਸ ਚਲੇ ਗਏ। ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਕੋਈ ਲਿਖਤੀ ਸ਼ਿਕਾਇਤ ਨਹੀਂ ਆਈ, ਜਿਸ ਕਰਕੇ ਦੋਵਾਂ ਧਿਰਾਂ ਨੇ ਆਪਸ ਵਿੱਚ ਹੀ ਗੱਲ ਖ਼ਤਮ ਕਰ ਲਈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)
ਡੀ. ਏ. ਪੀ. ਨੂੰ ਲੈ ਕਿਸਾਨਾਂ ਲਾਇਆ ਚੌਂਕ ਵਿਚ ਧਰਨਾ
NEXT STORY