ਗੁਰਦਾਸਪੁਰ (ਜੀਤ ਮਠਾਰੂ, ਹੇਮੰਤ) - ਗੁਰਦਾਸਪੁਰ ਪੁਲਸ ਵੱਲੋਂ ਅੱਜ ਇਕ ਨਿੱਜੀ ਹੋਟਲ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਹੋਟਲ ’ਚੋਂ 2 ਕੁੜੀਆਂ ਅਤੇ 2 ਮੁੱਡਿਆਂ ਸਣੇ ਨਿੱਜੀ ਹੋਟਲ ਦੇ ਮਾਲਕ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ
ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਦੇ ਐੱਸ. ਐੱਚ. ਓ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਇਕ ਨਿੱਜੀ ਹੋਟਲ ਵਿਚ ਦੇਹ ਵਪਾਰ ਦਾ ਕੰਮ ਚੱਲ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਵੱਲੋਂ ਮੌਕੇ ’ਤੇ ਜਾ ਕੇ ਹੋਟਲ ’ਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 2 ਕੁੜੀਆਂ-ਮੁੰਡਿਆਂ ਸਣੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ
ਸੜਕ ਹਾਦਸੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਹੋਲੇ-ਮਹੱਲੇ 'ਤੇ ਜਾ ਰਹੇ 2 ਸਕੇ ਭਰਾਵਾਂ ਸਣੇ 3 ਮੁੰਡਿਆਂ ਦੀ ਮੌਤ
NEXT STORY