ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਵਨਰੀ ਨੂੰ ਗੁਰਦਾਸਪੁਰ ਆਮਦ ਦੇ ਸਬੰਧ 'ਚ ਆਲ ਇੰਡਿਆ ਭਾਰਤੀ ਜਨਤਾ ਪਾਰਟੀ ਦੇ ਉਪ ਪ੍ਰਧਾਨ ਤੇ ਪੰਜਾਬ ਪ੍ਰਧਾਨ ਪ੍ਰਭਾਤ ਝਾ ਨੇ ਗੁਰਦਾਸਪੁਰ ਦਾ ਦੌਰਾ ਕਰ ਕੇ ਰੈਲੀ ਦੀਆਂ ਤਿਆਰੀਆਂ ਸਬੰਧੀ ਪੰਜਾਬ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕੀਤੀ ਜਦੋਂ ਕਿ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਭਾਜਪਾ ਜ਼ਿਲਾ ਪ੍ਰਧਾਨਾਂ ਤੇ ਜ਼ਿਲਾ ਮੁਖੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਭਾਤ ਝਾ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ।
ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਭਾਤ ਝਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਪੰਜਾਬ ਵਾਸੀਆਂ 'ਚ ਭਾਰੀ ਉਤਸ਼ਾਹ ਵੇਖਣ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਇਕ ਇਤਿਹਾਸਿਕ ਰੈਲੀ ਹੋਵੇਗੀ ਜੋ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਦੇਸ਼ ਭਰ 'ਚ 122 ਲੋਕ ਸਭਾ ਹਲਕਿਆਂ 'ਚ 27 ਰੈਲੀਆਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਵੀ ਰੈਲੀ ਸਬੰਧੀ ਵੱਡੇ ਪੱਧਰ 'ਤੇ ਤਿਆਰੀ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਇਕ ਲੱਖ ਤੋਂ ਵੱਧ ਅਕਾਲੀ ਵਰਕਰ ਤੇ ਅਹੁਦੇਦਾਰ ਇਸ ਰੈਲੀ 'ਚ ਸ਼ਾਮਿਲ ਹੋ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਨਗੇ। ਮੀਟਿੰਗ ਦੌਰਾਨ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰਭਾਤ ਝਾ ਨੂੰ ਤਸੱਲੀ ਦਿੱਤੀ ਕਿ ਇਸ ਰੈਲੀ ਨੂੰ ਇਤਿਹਾਸਿਕ ਰੈਲੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਦਿਨੇਸ਼ ਕੁਮਾਰ ਸੰਗਠਨ ਮੰਤਰੀ ਪੰਜਾਬ, ਅਸ਼ਵਨੀ ਕੁਮਾਰ ਸਾਬਕਾ ਪ੍ਰਧਾਨ ਪੰਜਾਬ, ਸਵਰਨ ਸਲਾਰੀਆ ਰਾਸਟਰੀ ਕਾਰਜਕਾਰਨੀ ਮੈਂਬਰ ਤੇ ਜ਼ਿਲਾ ਮੀਡੀਆ ਮੁਖੀ ਮੁਕੇਸ਼ ਸ਼ਰਮਾ ਸਮੇਤ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
ਖਰਾਬ ਨਤੀਜਿਆਂ ਲਈ ਡੀ. ਈ. ਓ. ਅਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ : ਸੋਨੀ
NEXT STORY