ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਮੇਤ ਸਿੱਖ ਜਥੇਬੰਦੀਆਂ ਵਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਕਾਲਾ ਦਿਵਸ ਮਨਾਇਆ ਗਿਆ। ਗੁਰਦਾਪੁਰ ਸ਼ਹਿਰ ਦੇ ਬਾਜ਼ਾਰਾਂ 'ਚ ਕਾਲਾ ਝੰਡਾ ਲਹਿਰਾ ਕੇ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨ ਕਰ ਰਹੇ ਸਿੱਖਾਂ ਨੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ।
ਇਹ ਵੀ ਪੜ੍ਹੋਂ : ਹੈਵਾਨੀਅਤ : ਵਿਆਹ ਕਰਵਾ 8 ਸਾਲ ਕੀਤਾ ਜਬਰ-ਜ਼ਿਨਾਹ, ਕੁੱਖ 'ਚ ਬੱਚੇ ਨੂੰ ਵੀ ਮਾਰ ਸੁੱਟਿਆ
ਇਸ ਮੌਕੇ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ 15 ਅਗਸਤ ਨੂੰ ਭਾਵੇ ਦੇਸ਼ ਆਜ਼ਾਦ ਹੋ ਗਿਆ ਸੀ ਪਰ ਸਿੱਖ ਆਜ਼ਾਦ ਨਹੀਂ ਹੋਏ। ਉਨ੍ਹਾਂ ਕਿਹਾ ਕਿ ਉਹ ਦੇਸ਼ 'ਚ ਗੁਲਾਮ ਹਨ ਅਤੇ ਉਨ੍ਹਾਂ ਨੂੰ ਕੋਈ ਹੱਕ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਕਾਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋਂ : ਆਜ਼ਾਦੀ ਦਿਹਾੜੇ 'ਤੇ ਮੋਗਾ 'ਚ ਮੁੜ ਲਹਿਰਾਇਆ ਗਿਆ ਖ਼ਾਲਿਸਤਾਨ ਦਾ ਝੰਡਾ, ਦਹਿਸ਼ਤ ਦਾ ਮਾਹੌਲ
ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਾ ਦਿਵਸ ਮਨਾਉਣ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਜੋ ਕੇਂਦਰ ਸਰਕਾਰ ਨੇ ਯੂ.ਏ.ਪੀ.ਏ. ਅਤੇ ਦੇਸ਼ ਧ੍ਰੋਹ ਵਰਗੇ ਕਾਲੇ ਕਾਨੂੰਨ ਨੂੰ ਲਗਾਇਆ ਹੈ, ਜਿਸ ਦੇ ਜ਼ਰੀਏ ਘੱਟ ਗਿਣਤੀ ਭਾਈਚਾਰੇ ਦੇ ਖ਼ਿਲਾਫ਼ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲਗਾਇਆ ਜਾ ਰਿਹਾ, ਜਿਸ ਦੇ ਵਿਰੋਧ ਉਹ ਅੱਜ ਪ੍ਰਦਰਸ਼ਨ ਕਰ ਰਹੇ ਹਨ।
ਭਾਰਤੀ ਰਾਜਨੀਤੀ 'ਚ ਰਾਜਪਾਲ ਦੀਆਂ ਸ਼ਕਤੀਆਂ ਬਨਾਮ ਅਹੁਦੇ ਦੀ ਦੁਰਵਰਤੋਂ
NEXT STORY