ਗੁਰਦਾਸਪੁਰ (ਗੁਰਪ੍ਰੀਤ) : ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਗਾਇਕ ਪ੍ਰੀਤ ਹਰਪਾਲ ਦੇ ਗਾਣੇ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸਦੇ ਵਿਰੋਧ 'ਚ ਅੱਜ ਗੁਰਦਾਸਪੁਰ 'ਚ ਬੰਦੀ ਸਿੰਘ ਰਿਹਾਈ ਮੋਰਚੇ ਵਲੋਂ ਐੱਸ.ਪੀ. ਆਪ੍ਰੇਸ਼ਨ ਨੂੰ ਮੰਗ ਪੱਤਰ ਦਿੱਤਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋਂ : ਨੌਜਵਾਨ ਦੇ ਕਤਲ ਮਾਮਲੇ 'ਚ ਖੁਲਾਸਾ, ਜਿਗਰੀ ਯਾਰ ਨੇ ਹੀ ਸ਼ਰਾਬ ਪੀਂਦਿਆ ਉਤਾਰਿਆ ਸੀ ਮੌਤ ਦੇ ਘਾਟ
ਇਸ ਸਬੰਧੀ ਜਾਣਕਾਰੀ ਦਿੰਦਿਆ ਬੰਦੀ ਸਿੰਘ ਰਿਹਾਈ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਨਾਮਵਰ ਗਾਇਕ ਪ੍ਰੀਤ ਹਰਪਾਲ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਜਿਸ 'ਚ ਉਸਨੇ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖਿਲ਼ਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤਾਂ 'ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਪ੍ਰੀਤ ਹਰਪਾਲ ਨੇ ਸਿੱਖ ਧਰਮ ਦੀ ਹੀ ਨਹੀਂ ਸਗੋਂ ਸਮੁੱਚੇ ਧਰਮਾਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਭ ਧਰਮਾਂ ਦੇ ਲੋਕ ਆਪਣਾ ਗੁਰੂ ਪੀਰ ਪੈਗੰਬਰ ਮੰਨਦੇ ਹਨ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਸੰਸਾਰ ਦੇ ਦੁੱਖ ਰੋਗ ਦੂਰ ਕਰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਨੂੰ ਇਸ ਦੇ ਖਿਲ਼ਾਫ਼ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰੀਤ ਹਰਪਾਲ ਖਿਲ਼ਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਸੰਗਤਾ ਵਲੋ ਵੱਡਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ : 24 ਘੰਟਿਆਂ 'ਚ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ, ਹੋਏ 11 ਕਤਲ
ਇਸ ਮੌਕੇ ਐੱਸ.ਪੀ. ਅਪਰੇਸ਼ਨ ਦਿਲਬਾਗ ਸਿੰਘ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਵਲੋਂ ਗਇਕ ਪ੍ਰੀਤ ਹਰਪਾਲ ਦੇ ਖਿਲਾਫ ਇਕ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੰਗ ਦੇ ਅਧਾਰ 'ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੈ ਉਹ ਕੀਤੀ ਜਾਵੇਗੀ।
ਫਤਿਹਗੜ੍ਹ ਸਾਹਿਬ 'ਚ ਕੋਰੋਨਾ ਕਾਰਨ ਪਹਿਲੀ ਮੌਤ, ਸਾਧੂ ਸਮਾਜ ਦੇ ਮੁਖੀ ਨੇ ਤੋੜਿਆ ਦਮ
NEXT STORY