ਗੁਰਦਾਸਪੁਰ (ਵਿਨੋਦ) : ਲੋਕ ਸਭਾ ਗੁਰਦਾਸਪੁਰ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਅੱਜ ਗੁਰਦਾਸਪੁਰ 'ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਰਿੰਦਰਮੀਤ ਸਿੰਘ, ਫਤਿਹਜੰਗ ਸਿੰਘ ਬਾਜਵਾ, ਅਨਿਲ ਜੋਸ਼ੀ ਮੌਜੂਦ ਸਨ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਕੰਮ ਕਰਨ ਵਿਚ ਵਿਸ਼ਵਾਸ ਰੱਖਦਾ ਹਾਂ ਅਤੇ ਮੈਂ ਇਸ ਹਲਕੇ ਦੇ ਲਈ ਜੋ ਵੀ ਹੋ ਸਕਦਾ ਜ਼ਰੂਰ ਕਰਾਂਗਾ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਕਦੋਂ ਤੱਕ ਫਿਲਮੀ ਸਿਤਾਰਿਆਂ ਦੇ ਦਮ 'ਤੇ ਆਪਣਾ ਕੰਮ ਚਲਾਏਗੀ। ਇਹ ਫਿਲਮੀ ਸਿਤਾਰੇ ਦੇਸ਼ ਨੂੰ ਚਲਾਉਣ ਦੇ ਯੋਗ ਨਹੀਂ ਹੁੰਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਦੇ ਲਈ ਜ਼ਰੂਰੀ ਹੈ ਕਿ ਕੇਂਦਰ 'ਚ ਵੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ 'ਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਜ਼ਿਆਦਾ ਲਾਭ ਪੰਜਾਬ ਨੂੰ ਹੋਵੇਗਾ। ਪੰਜਾਬ ਵਿਚ ਕਾਂਗਰਸ ਸਾਰੀਆ 13 ਸੀਟਾਂ 'ਤੇ ਜਿੱਤ ਦਰਜ ਕਰੇਗੀ।
ਕਿਸਾਨਾਂ ਵਲੋਂ 1 ਜੂਨ ਤੋਂ ਹੀ ਝੋਨੇ ਦੀ ਬਿਜਾਈ ਕਰਨ ਦਾ ਐਲਾਨ
NEXT STORY