ਗੁਰਦਾਸਪੁਰ (ਸੁਮਿਤ ਖੰਨਾ) : ਭਾਜਪਾ ਉਮੀਦਵਾਰ ਸੰਨੀ ਦਿਓਲ ਵਲੋਂ ਅੱਜ ਤੀਜੇ ਦਿਨ ਵੀ ਰੋਡ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਨੀ ਦਿਓਲ ਨੇ ਕਿਹਾ ਕਿ ਉਹ ਰੋਡ ਸ਼ੋਅ ਰਾਹੀਂ ਲੋਕਾਂ ਨੂੰ ਮਿਲ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਭਰੋਸਾ ਦਿਵਾ ਸਕਣ ਕਿ ਉਹ ਹਮੇਸ਼ਾਂ ਉਨ੍ਹਾਂ ਦੇ ਕੋਲ ਰਹਿਣਗੇ। ਉਨ੍ਹਾਂ ਕਿਹਾ ਕਿ ਮੈਂ ਦੌੜਾਂਗਾ ਨਹੀਂ ਤੇ ਜੋ ਲੋਕ ਮੇਰੇ ਬਾਰੇ ਗੱਲਾਂ ਕਰਨ ਰਹੇ ਹਨ ਉਨ੍ਹਾਂ ਨੂੰ ਆਪਣੇ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਹੁਣ ਉਹ ਆਪਣੇ ਘਰ ਆ ਗਏ ਹਨ ਤੇ ਆਪਣੇ ਲੋਕਾਂ ਦੇ ਵਿਚਕਾਰ ਹਨ, ਜਿਸ ਕਰਕੇ ਹੁਣ ਉਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ।
ਚੋਣਾਂ ਨੂੰ ਲੈ ਕੇ ਜੇਲ 'ਚੋਂ ਬਲਵੰਤ ਸਿੰਘ ਰਾਜੋਆਣਾ ਵਲੋਂ ਸਿੱਖ ਸੰਗਤ ਨੂੰ ਅਪੀਲ (ਵੀਡੀਓ)
NEXT STORY