ਗੁਰਦਾਸਪੁਰ—ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਦੇ ਹੱਕ 'ਚ ਪ੍ਰਚਾਰ ਕਰਨ ਲਈ ਪਿਤਾ ਧਰਮਿੰਦਰ ਦਿਓਲ ਕੱਲ੍ਹ ਗੁਰਦਾਸਪੁਰ ਪਹੁੰਚੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਖੁਲਾਸਾ ਕੀਤਾ ਕਿ ਜਦੋਂ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਲੜਨ ਲਈ ਕਿਹਾ ਸੀ ਤਾਂ ਉਨ੍ਹਾਂ ਨੇ ਮਨ੍ਹਾਂ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੈਨੂੰ ਰੱਜ ਕੇ ਪਿਆਰ ਕਰਦੇ ਹਨ ਅਤੇ ਉਨ੍ਹਾਂ ਦੀ ਪਤਨੀ ਮੇਰੀ ਭੈਣ ਵਰਗੀ ਹੈ। ਉਨ੍ਹਾਂ ਨੂੰ ਫਿਰ ਲੁਧਿਆਣਾ ਤੋਂ ਚੋਣਾਂ ਲੜਨ ਲਈ ਕਿਹਾ ਕਿ ਉਨ੍ਹਾਂ ਨੇ ਉੱਥੋਂ ਵੀ ਮਨ੍ਹਾਂ ਕਰ ਦਿੱਤਾ ਅਤੇ ਫਿਰ ਉਨ੍ਹਾਂ ਨੇ ਬੀਕਾਨੇਰ ਤੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੇ ਲੋਕਾਂ ਨੇ ਮੈਨੂੰ ਬੇਹੱਦ ਪਿਆਰ ਦਿੱਤਾ।
ਦੱਸ ਦੇਈਏ ਕਿ ਧਰਮਿੰਦਰ ਦਿਓਲ ਆਪਣੇ ਪੁੱਤਰ ਦੇ ਹੱਕ 'ਚ ਪ੍ਰਚਾਰ ਕਰਨ ਲਈ ਕੱਲ੍ਹ ਗੁਰਦਾਸਪੁਰ ਆਏ ਹਨ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ, 'ਆਪ' ਦੇ ਉਮੀਦਵਾਰ ਪੀਟਰ ਮਸੀਹ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਦੇ ਉਮੀਦਵਾਰ ਲਾਲ ਚੰਦ ਨਾਲ ਹੈ।
ਲੋਕ ਸਭਾ ਹਲਕਾ ਫਿਰੋਜ਼ਪੁਰ ਦੀ ਸੀਟ ਤੋਂ ਚੋਣ ਮੁਕਾਬਲਾ ਹੋ ਸਕਦੈ ਰੋਮਾਂਚਕ
NEXT STORY