ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਅੰਮਿ੍ਰਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਰੇਤ ਦੇ ਭਰੇ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ ਚਾਲਕ ਦੀ ਮੌਤ ਹੋ ਗਈ ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਦੋਨਾਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਰਤਕ ਦੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ (21) ਟਰਾਲੀ ’ਚ ਰੇਤ ਢੋਹਣ ਦਾ ਕੰਮ ਕਰਦਾ ਸੀ ਤੇ ਅੱਜ ਵੀ ਉਹ ਟਰਾਲੀ ’ਚ ਰੇਤ ਲੈ ਕੇ ਗੁਰਦਾਸਪੁਰ ਤੋਂ ਬਟਾਲਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਅੰਮਿ੍ਰਤਸਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਪਿੰਡ ਨੌਸ਼ਹਿਰਾ ਮੱਜਾ ਸਿੰਘ ਨੇੜੇ ਪਹੁੰਚਿਆ ਤਾਂ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੁਲਸ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਟਰੱਕ ਡਰਾਈਵਰ ਫਰਾਰ ਹੈ। ਉਨ੍ਹਾਂ ਦੱਸਿਆ ਕਿ ਦੋਨਾਂ ਵਾਹਨਾਂ ਨੂੰ ਕਬਜ਼ੇ ’ਚ ਲੈਂਦੇ ਹੋਏ ਲਾਸ਼ ਨੂੰ ਵੀ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਤੇ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਰਗਲਾ ਕੇ ਬੱਚੀਆਂ ਨੂੰ ਲਿਜਾ ਰਿਹਾ ਸੀ ਨੌਜਵਾਨ, ਲੋਕਾਂ ਨੇ ਫੜ ਚਾੜਿ੍ਹਆ ਕੁਟਾਪਾ (ਤਸਵੀਰਾਂ)
NEXT STORY