ਗੁਰਦਾਸਪੁਰ (ਹਰਮਨ, ਵਿਨੋਦ) : ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮਹੈਨੀਆ ਅਤੇ ਜ਼ਿਲਾ ਪ੍ਰਧਾਨ ਸਤਨਾਮ ਸਿੰਘ ਨੇ ਮੀਟਿੰਗ ਕੀਤੀ, ਜਿਸ ਦੌਰਾਨ ਆਗੂਆਂ ਨੇ ਸਰਕਾਰ ਨੂੰ ਦੋ ਟੁੱਕ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋਂ : ਦੁਬਈ 'ਚ ਫਸੇ ਪੰਜਾਬੀਆਂ ਦੀ ਹੱਡ-ਬੀਤੀ ਸੁਣ ਵਿਦੇਸ਼ਾਂ ਵੱਲ ਕਦੇ ਨਹੀਂ ਕਰੋਗੇ ਮੂੰਹ (ਵੀਡੀਓ)
ਇਸ ਮੌਕੇ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਪੰਚਾਇਤਾਂ ਕੋਲ ਪਾਣੀ ਦੇ ਬਿੱਲ ਇਕੱਠੇ ਨਾ ਹੋਣ ਕਾਰਣ 90 ਫੀਸਦੀ ਪੰਚਾਇਤਾਂ ਅਧੀਨ ਵਾਟਰ ਸਪਲਾਈ ਸਕੀਮਾਂ ਬੰਦ ਪਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਕ ਸਾਜਿਸ਼ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਕੋਲੋਂ ਨਵੀਆਂ ਪਾਈਪ ਲਾਈਨਾਂ ਤੇ ਹੋਰ ਕੰਮ ਕਰਵਾਉਣ ਲਈ ਮਤੇ ਪੁਆਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਫੀਲਡ ਮੁਲਾਜ਼ਮਾਂ ਨੇ ਕੋਰੋਨਾ ਵਾਇਰਸ ਦੀ ਪ੍ਰਵਾਹ ਕੀਤੇ ਬਗੈਰ ਆਪਣੀਆਂ ਸੇਵਾਵਾਂ ਜਾਰੀ ਰੱਖੀਆਂ ਸਨ। ਪਰ ਸਰਕਾਰ ਵਲੋਂ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਮੁੜ ਕੋਰੋਨਾ ਨਾਲ ਸਬੰਧਤ ਲਗਾਈਆਂ ਜਾ ਰਹੀਆਂ ਡਿਊਟੀਆਂ ਦੌਰਾਨ ਜੇਕਰ ਕੋਈ ਮੁਲਾਜ਼ਮ ਕੋਰੋਨਾ ਤੋਂ ਪੀੜ੍ਹਤ ਹੋ ਗਿਆ ਤਾਂ ਉਸ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ।
ਇਹ ਵੀ ਪੜ੍ਹੋਂ :ਪ੍ਰੇਮਿਕਾ ਦਾ ਕਾਰਾ, ਇਸ਼ਕ 'ਚ ਅੰਨ੍ਹੀ ਹੋਈ ਨੇ ਪ੍ਰੇਮੀ ਦੀ ਪਤਨੀ ਦੇ ਸਿਰ 'ਚ ਮਾਰਿਆ ਬਾਲਾ
ਕੋਰੋਨਾ ਨਾਲ ਮਰੇ ਵਪਾਰੀ ਹਿਤੇਸ਼ ਕੁਮਾਰ ਦਾ ਪ੍ਰਸ਼ਾਸ਼ਨ ਵਲੋਂ ਕੀਤਾ ਗਿਆ ਅੰਤਿਮ ਸੰਸਕਾਰ
NEXT STORY