ਗੁਰਦਾਸਪੁਰ (ਜੀਤ ਮਠਾਰੂ, ਹੇਮੰਤ)- ਗੁਰਦਾਸਪੁਰ ਸ਼ਹਿਰ ਅੰਦਰ 2 ਦੁਕਾਨਾਂ ’ਤੇ ਰਵਾਇਤੀ ਹਥਿਆਰਾਂ ਨਾਲ ਲੈਸ ਨੌਜਵਾਨਾਂ ਵੱਲੋਂ ਹਮਲਾ ਕਰ ਕੇ ਭੰਨਤੋੜ ਅਤੇ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 3 ਵਿਅਕਤੀ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਦਾਖਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ
ਇਸ ਸਬੰਧੀ ਦਰਜੀ ਦੀ ਦੁਕਾਨ ਦੇ ਮਾਲਕ ਮਨੀਸ਼ ਸਰਮਾ ਪੁੱਤਰ ਪ੍ਰੀਤਮ ਕੁਮਾਰ ਨੇ ਦੱਸਿਆ ਕਿ ਉਹ ਸਦਰ ਬਾਜ਼ਾਰ ਵਿਖੇ ਸੈਣੀ ਟੈਂਟ ਹਾਊਸ ਦੇ ਨੇੜੇ ਟੇਲਰ ਦੀ ਦੁਕਾਨ ਕਰਦਾ ਹੈ ਅਤੇ ਸ਼ਾਮ ਕਰੀਬ 7 ਵਜੇ ਦੁਕਾਨ ’ਚ ਕੁਝ ਹਥਿਆਰਬੰਦ ਨੌਜਵਾਨਾਂ ਨੇ ਦੁਕਾਨ ਅੰਦਰ ਦਾਖਲ ਹੋ ਕੇ ਭੰਨਤੋੜ ਸ਼ੁਰੂ ਕਰ ਦਿੱਤੀ। ਜਦੋਂ ਦੁਕਾਨ ਦੇ ਕਾਰੀਗਰ ਮੁਹੰਮਦ ਆਦਿਕ ਨੇ ਉਕਤ ਨੌਜਵਾਨਾਂ ਨੂੰ ਭੰਨਤੋੜ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਇਹ ਸਾਰੀ ਘਟਨਾ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ
ਇਸ ਤਰ੍ਹਾਂ ਬਹਿਰਾਮਪੁਰ ਰੋਡ ’ਤੇ ਸਥਿਤ ਇਕ ਮੋਬਾਇਲ ਦੀ ਦੁਕਾਨ ’ਤੇ ਵੀ ਇਸੇ ਤਰ੍ਹਾਂ ਕੁਝ ਨੌਜਵਾਨਾਂ ਵੱਲੋਂ ਭੰਨਤੋੜ ਅਤੇ ਫਾਇਰ ਕਰਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੁਕਾਨ ਦੇ ਮਾਲਕ ਸਮੇਤ 2 ਜ਼ਖ਼ਮੀ ਹੋਏ ਹਨ। ਮੌਕੇ ’ਤੇ ਪਹੁੰਚੇ ਥਾਣਾ ਸਿਟੀ ਦੇ ਐੱਸ. ਐੱਚ. ਓ. ਰਣਜੀਤ ਸਿੰਘ ਨੇ ਦੱਸਿਆ ਕਿ ਦੂਸਰੇ ਹਮਲੇ ’ਚ ਗੋਲੀ ਚੱਲਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ ਅਤੇ ਪੁਲਸ ਵੱਲੋਂ 2 ਖੋਲ ਵੀ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਸੀ. ਸੀ ਟੀ. ਵੀ. ਫੁਟੇਜ਼ ਦੇ ਆਧਾਰ ’ਤੇ ਉਕਤ ਲੋਕਾਂ ਦੀ ਭਾਲ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਜ਼ੀਰਕਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰਾਲਾ ਪਲਟਣ ਕਾਰਨ ਬੱਚੇ ਸਮੇਤ 3 ਲੋਕਾਂ ਦੀ ਮੌਤ
NEXT STORY