ਗੁਰਦਾਸਪੁਰ (ਜ. ਬ.) : ਘਰ ਤੋਂ ਦਵਾਈ ਲੈਣ ਗਏ ਨੌਜਵਾਨ ਦੀ ਅੱਜ ਖੇਤਾਂ 'ਚੋਂ ਲਾਸ਼ ਮਿਲੀ। ਗੁਰਦਾਸਪੁਰ ਸਦਰ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਤਾਂ ਵਾਰਿਸਾਂ ਨੂੰ ਸੌਂਪ ਦਿੱਤਾ ਪਰ ਪੋਸਟਮਾਰਟਮ ਦੀ ਰਿਪੋਰਟ ਦੇ ਬਾਅਦ ਅੱਗੇ ਕਾਰਵਾਈ ਕਰਨ ਦੀ ਗੱਲ ਕਰ ਰਹੀ ਹੈ। ਅਜੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ।
ਕੇਸ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਕੁਲਦੀਪ ਸਿੰਘ ਅਨੁਸਾਰ ਮ੍ਰਿਤਕ ਲਖਬੀਰ ਸਿੰਘ ਦੇ ਪਿਤਾ ਰਵੇਲ ਸਿੰਘ ਨਿਵਾਸੀ ਪਿੰਡ ਕਲਿਆਣਪੁਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਲੜਕਾ ਲਖਬੀਰ ਸਿੰਘ ਸ਼ੁੱਕਰਵਾਰ ਸਵੇਰੇ ਲੱਗਭਗ 10 ਵਜੇ ਘਰ ਤੋਂ ਬੀਮਾਰ ਹੋਣ ਕਾਰਣ ਦਵਾਈ ਲੈਣ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਇਸ ਸਬੰਧੀ ਲਖਬੀਰ ਸਿੰਘ ਦੇ ਗੁੰਮ ਹੋਣ ਸਬੰਧੀ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ 'ਚ ਰਿਪੋਰਟ ਵੀ ਦਰਜ ਕੀਤੀ ਗਈ ਸੀ ਪਰ ਅੱਜ ਪਿੰਡ ਪੂਰੋਵਾਲ ਜੱਟਾਂ ਕੋਲ ਲਖਬੀਰ ਸਿੰਘ ਦੀ ਲਾਸ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਅਜੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਰਿਪੋਰਟ ਮਿਲਣ 'ਤੇ ਜੇਕਰ ਕੋਈ ਮਾਮਲਾ ਹੋਰ ਨਿਕਲਿਆ ਤਾਂ ਉਸ ਅਨੁਸਾਰ ਕਾਰਵਾਈ ਹੋਵੇਗੀ।
ਲੌਂਗੋਵਾਲ ਸਕੂਲ ਵੈਨ ਹਾਦਸਾ : ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
NEXT STORY