ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਮੁਹੱਲਾ ਕਾਦਰੀ 'ਚ ਇਕ 22 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਇਸ਼ੂ ਪਾਲ ਪੁੱਤਰ ਬੋਦਰਾਜ ਵਜੋਂ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਕੁਝ ਦਿਨ ਪਹਿਲਾਂ ਸ਼ਰਾਬ ਪੀ ਕੇ ਆਪਣੇ ਪਿਤਾ ਤੇ ਪਤਨੀ ਨਾਲ ਝਗੜਾ ਕੀਤਾ ਸੀ, ਜਿਸ ਤੋਂ ਬਾਅਦ ਉਸ ਦਾ ਘਰ ਛੱਡ ਕੇ ਕਿਤੇ ਚਲਾ ਗਿਆ ਸੀ ਜਦਕਿ ਉਸ ਦੀ ਪਤਨੀ ਆਪਣੇ ਪੇਕੇ ਘਰ ਚਲੀ ਗਈ। ਉਸ ਨੇ ਆਪਣੇ ਪਿਤਾ ਦੀ ਕਾਫੀ ਭਾਲ ਕੀਤੀ ਪਰ 10 ਦਿਨ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਦਾ ਕੁਝ ਨਹੀਂ ਪਤਾ ਲੱਗ ਸਕਿਆ ਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਹੋ ਕੇ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਜਾਣੋ, ਉਮੀਦਵਾਰੀ ਜਾਣ ਪਿੱਛੋਂ ਬੀਬੀ ਖਾਲੜਾ ਬਾਰੇ ਕੀ ਬੋਲੇ 'ਜੇ. ਜੇ. ਸਿੰਘ'
NEXT STORY