ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਕਸਬਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਅਗਵਾਨ ’ਚ ਉਸ ਸਮੇਂ ਸੋਗ ਦੀ ਲਹਿਰ ਪੈ ਗਈ, ਜਦੋਂ ਕੈਨੇਡਾ ਗਏ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਮ੍ਰਿਤਕ ਨੌਜਵਾਨ ਦੀ ਪਛਾਣ ਬਲਪ੍ਰੀਤ ਸਿੰਘ (20) ਵਜੋਂ ਹੋਈ ਹੈ, ਜੋ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਆਪਣੇ ਚੰਗੇ ਭਵਿੱਖ ਦੇ ਲਈ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ, ਜਿਸ ਦੀ ਮੌਤ ਦੀ ਖ਼ਬਰ ਆਉਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਇਸ ਦੁਖ਼ਦ ਘਟਨਾ ਦੇ ਸੰਬੰਧ ’ਚ ਜਾਣਕਾਰੀ ਦਿੰਦਿਆਂ ਹੋਇਆਂ ਪੰਜਾਬ ਪੁਲਸ ਵਿੱਚੋਂ ਸੇਵਾਮੁਕਤ ਹੋਏ ਕੁਲਦੀਪ ਸਿੰਘ ਵਾਸੀ ਅਗਵਾਨ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਪੁੱਤਰ ਬਲਪ੍ਰੀਤ ਸਿੰਘ 10 ਮਹੀਨੇ ਪਹਿਲਾਂ ਕੈਨੇਡਾ ਦੇ ਐਡਮਿੰਟਨ ਵਿਖੇ ਲੱਖਾਂ ਰੁਪਏ ਖ਼ਰਚ ਕਰਕੇ ਆਪਣਾ ਸੁਨਹਿਰੀ ਭਵਿੱਖ ਬਣਾਉਣ ਲਈ ਪੜ੍ਹਾਈ ਕਰਨ ਲਈ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)
ਉਸ ਨੇ ਦੱਸਿਆ ਕਿ ਐਤਵਾਰ ਬਲਪ੍ਰੀਤ ਦੇ ਦੋਸਤ ਮਹਿਕਪ੍ਰੀਤ ਸਿੰਘ ਵਾਸੀ ਕਲਾਨੌਰ ਦਾ ਕੈਨੇਡਾ (ਐਡਮਿੰਟਨ) ਤੋਂ ਫੋਨ ਆਇਆ। ਉਸ ਨੇ ਦੱਸਿਆ ਕਿ ਬਲਪ੍ਰੀਤ ਸਿੰਘ ਜਦੋਂ ਆਪਣੇ ਸਾਥੀਆਂ ਸਮੇਤ ਬੱਸ ਤੇ ਸਵਾਰ ਹੋ ਕੇ ਫ਼ਿਲਮ ਵੇਖਣ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਦਾ ਕੈਪਟਨ ’ਤੇ ਸ਼ਬਦੀ ਹਮਲਾ, ਕਿਹਾ ‘ਅਫਸਰਾਂ ਤੋਂ ਪੈਸੇ ਲੈ ਅਰੂਸਾ ਨੂੰ ਦਿੰਦੇ ਸੀ ਤੋਹਫ਼ੇ’
ਦੂਜੇ ਪਾਸੇ ਪੁੱਤਰ ਦੀ ਮੌਤ ਦਾ ਪਤਾ ਲੱਗਣ ’ਤੇ ਧਾਹਾਂ ਮਾਰ ਹੋ ਰਹੀ ਮਾਂ ਬਲਵਿੰਦਰ ਕੌਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਪੁੱਤਰ ਦੇ ਜਾਣ ’ਤੇ ਰੋਂਦਿਆਂ ਰੋਂਦਿਆਂ ਮਾਂ ਨੇ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਜੇਕਰ ਸਰਕਾਰਾਂ ਚੰਗੀਆਂ ਹੋਣ ਤਾਂ ਸਾਡੇ ਨਿਆਣੇ ਬਾਹਰ ਧੱਕੇ ਖਾਣ ਲਈ ਨਾ ਜਾਣ। ਇੱਥੇ ਇਹ ਵੀ ਦੱਸ ਦੇਈਏ ਕਿ ਇਹ ਦੋਵੇਂ ਭੈਣ-ਭਰਾ ਕੈਨੇਡਾ ਵਿੱਚ ਹੀ ਸਨ। ਬਲਪ੍ਰੀਤ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)
CM ਚੰਨੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ 'ਚ ਪੁੱਜੇ 'ਨਵਜੋਤ ਸਿੱਧੂ', ਟਵੀਟ ਕਰਕੇ ਕਹੀਆਂ ਵੱਡੀਆਂ ਗੱਲਾਂ
NEXT STORY