ਗੁਰਦਾਸਪੁਰ (ਵਿਨੋਦ, ਹਰਮਨਪ੍ਰੀਤ)-ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਮੁਸਤਫਾਬਾਦ ਜੱਟਾਂ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਥਾਣਾ ਤਿੱਬਡ਼ ਦੇ ਮੁਖੀ ਸ਼ਾਮ ਲਾਲ ਅਤੇ ਸਾਂਝ ਕੇਂਦਰ ਦੇ ਇੰਚਾਰਜ ਏ. ਐੱਸ. ਆਈ. ਸੋਹਣ ਲਾਲ ਸ਼ਾਮਲ ਹੋਏ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨਸ਼ਾ ਨੌਜਵਾਨ ਪੀਡ਼੍ਹੀ ਨੂੰ ਅੰਦਰੋਂ ਅੰਦਰ ਖੋਖਲਾ ਕਰਦਾ ਜਾ ਰਿਹਾ ਹੈ। ਨਸ਼ਿਆਂ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ। ਇਸ ਲਈ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਆਪਣਾ ਧਿਆਨ ਦੇਣ। ਇਸ ਮੌਕੇ ਬੱਚਿਆਂ ਨੂੰ ਜ਼ਿੰਦਗੀ ’ਚ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਕਾਲਜ ਦੇ ਚੇਅਰਮੈਨ ਸਤਵਿੰਦਰ ਸਿੰਘ ਸੰਧੂ ਨੇ ਵੀ ਬੱਚਿਆਂ ਨੂੰ ਨਸ਼ੇ ਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏ. ਐੱਸ. ਆਈ. ਮਨਿੰਦਰ ਸਿੰਘ, ਪ੍ਰੋ. ਸੰਦੀਪ ਧੀਮਾਨ, ਪ੍ਰੋ. ਜਸਪ੍ਰੀਤ ਸਿੰਘ, ਪਰਮਿੰਦਰ ਕੌਰ, ਜਗਪ੍ਰੀਤ ਸਿੰਘ, ਅੰਜੂ ਬਾਲਾ, ਮੀਨਾਕਸ਼ੀ ਆਦਿ ਹਾਜ਼ਰ ਸਨ।
ਨੈਸ਼ਨਲ ਪੱਧਰ ’ਤੇ ਗੋਲਡ ਮੈਡਲ ਜਿੱਤਣ ਵਾਲੇ ਰੌਸ਼ਨ ਦਾ ਸਨਮਾਨ
NEXT STORY