ਗੁਰਦਾਸਪੁਰ (ਸਾਹਿਲ)-ਅੱਜ ਵਡਾਲਾ ਗ੍ਰੰਥੀਆਂ ਦੇ ਕੋਲ ਭਾਗੀਨੰਗਲ ਮੋਡ਼ ਕੋਲ 2 ਮੋਟਰਸਾਈਕਲਾਂ ਦੀ ਟੱਕਰ ’ਚ 2 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ®ਜਾਣਕਾਰੀ ਅਨੁਸਾਰ ਕਰਨੈਲ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਡੇਅਰੀਵਾਲ ਦਰੋਗਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਤੋਂ ਵਡਾਲਾ ਗ੍ਰੰਥੀਆਂ ਵੱਲ ਜਾ ਰਿਹਾ ਸੀ ਕਿ ਜਦੋਂ ਉਹ ਭਾਗੀਨੰਗਲ ਦੇ ਕੋਲ ਮੋਡ਼ ਮੁਡ਼ਨ ਲੱਗਾ ਤਾਂ ਉਸਦੀ ਪਿਛੋਂ ਆ ਰਹੇ ਮੋਟਰਸਾਈਕਲ ਸਵਾਰ ਫੁੰਮਣ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਤੁਗਲਵਾਡ਼ਾ ਨਾਲ ਟੱਕਰ ਹੋ ਗਈ, ਜਿਸ ਨਾਲ ਦੋਵੇਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਆਸ ਪਾਸ ਦੇ ਲੋਕਾਂ ਨੇ ਹਸਪਤਾਲ ਦਾਖਲ ਕਰਵਾਇਆ।
ਸਰਕਟ ਸ਼ਾਰਟ ਹੋਣ ਨਾਲ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
NEXT STORY