ਗੁਰਦਾਸਪੁਰ (ਸਾਹਿਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਚਨਬੱਧ ਹੈ ਤੇ ਸਰਕਾਰ ਵਲੋਂ ਇਸ ਮੰਤਵ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ ਤੇ ਸਰਕਾਰ ਆਪਣੇ ਕਾਰਜਕਾਲ ’ਚ ਸਾਰੇ ਵਾਅਦੇ ਪੂਰੇ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗੀਰ ਖੋਖਰ ਕੁਕੂ ਠੇਕੇਦਾਰ ਸੈਕਟਰੀ ਸਿਟੀ ਕਾਂਗਰਸ ਬਟਾਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਸਰਕਾਰ ਵਲੋਂ ਵੱਡੀ ਪਹਿਲ ਕਦਮੀ ਕਰਦਿਆਂ ਕਈ ਲੋਕ ਹਿਤ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉਥੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਲਾਭਪਾਤਰੀਆਂ ਨੂੰ ਸੂਬਾ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ’ਚ ਅਹਿਮ ਫੈਸਲੇ ਲਏ ਜਾ ਰਹੇੇ ਹਨ। ਕੈਪਟਨ ਸਰਕਾਰ ਆਪਣੇ ਕਾਰਜਕਾਲ ਦੌਰਾਨ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਤੇ ਲੋਕ ਸਭਾ ਚੋਣਾਂ 2019 ’ਚ ਕਾਂਗਰਸ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ।
32ਵਾਂ ਸਾਲਾਨਾ ਸੰਤ ਸੰਮੇਲਨ ਤੇ ਭੰਡਾਰਾ ਆਯੋਜਿਤ
NEXT STORY