ਗੁਰਦਾਸਪੁਰ (ਹਰਮਨਪ੍ਰੀਤ)-ਪੁਲਵਾਮਾ ’ਚ ਅੱਤਵਾਦੀ ਹਮਲੇ ਦੌਰਾਨ ਦੀਨਾਨਗਰ ਦੇ ਸੀ. ਆਰ. ਪੀ. ਐੱਫ. ਜਵਾਨ ਦੀ ਹੋਈ ਸ਼ਹਾਦਤ ਕਾਰਨ ਅੱਜ ਪੰਜਾਬ ਏਕਤਾ ਪਾਰਟੀ ਦੇ ਅਹੁਦੇਦਾਰਾਂ ਨੇ ਸ਼ਹੀਦ ਮਨਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਅਤੇ ਜ਼ਿਲਾ ਪ੍ਰਧਾਨ ਅਲੀਸ਼ੇਰ ਨੇ ਸ਼ਹੀਦ ਦੇ ਪਿਤਾ ਸਤਪਾਲ ਅਤਰੀ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਏਕਤਾ ਪਾਰਟੀ ਇਸ ਦੁੱਖ ਦੀ ਘਡ਼ੀ ਵਿਚ ਉਨ੍ਹਾਂ ਦੇ ਨਾਲ ਖਡ਼੍ਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰੀ ਦੁਨੀਆ ਜਿਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੀ ਹੈ, ਉਥੇ ਪਾਕਿਸਤਾਨ ਅਤੇ ਅੱਤਵਾਦੀਆਂ ਨੂੰ ਲਾਹਨਤਾਂ ਪਾ ਰਹੀ ਹੈ। ਇਸ ਮੌਕੇ ਐਡਵੋਕੇਟ ਸਿਮਰਨਜੀਤ ਕੌਰ, ਅਰਜਨ ਸਿੰਘ, ਨਿਰਮਲ ਸਿੰਘ, ਸੁਭਾਸ਼ ਚੌਧਰੀ, ਐਡਵੋਕੇਟ ਅੰਮ੍ਰਿਤ ਭੁੱਲਰ ਆਦਿ ਹਾਜ਼ਰ ਸਨ।
ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਇਕੱਠੀ ਕੀਤੀ ਸਹਾਇਤਾ ਰਾਸ਼ੀ
NEXT STORY