ਗੁਰਦਾਸਪੁਰ (ਮਨਮੋਹਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਪੰਜਾਬ ਇੰਦਰਜੀਤ ਸਿੰਘ ਰੰਧਾਵਾ ਅੱਜ ਸਰਹੱਦੀ ਕਸਬਾ ਕਲਾਨੌਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਇਲਾਕੇ ਦੇ ਅਕਾਲੀ ਅਤੇ ਭਾਜਪਾ ਆਗੂਆਂ ਵੱਲੋਂ ਇੰਦਰਜੀਤ ਸਿੰਘ ਰੰਧਾਵਾ ਦਾ ਨਿੱਘਾ ਸਵਾਗਤ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਮੈਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕਰਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਨੂੰ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਦੇਵਾਂਗਾ। ਇਸ ਮੌਕੇ ਹਰਬੰਸ ਸਿੰਘ, ਰਣਜੀਤ ਸਿੰਘ, ਗੋਪਾਲ ਕ੍ਰਿਸ਼ਨ ਬਲਹੋਤਰਾ, ਭਾਜਪਾ ਮੰਡਲ ਪ੍ਰਧਾਨ ਜਨਕ ਰਾਜ ਖੁੱਲਰ, ਭਾਜਪਾ ਮਡੰਲ ਮਹਾਮੰਤਰੀ ਅਸ਼ੋਕ ਕੋਹਲੀ, ਜ਼ਿਲਾ ਭਾਜਪਾ ਆਗੂ ਨਰਿੰਦਰ ਵਿਜ ਤੇ ਰਛਪਾਲ ਸਿੰਘ ਸ਼ਾਹਪੁਰ ਆਦਿ ਵੀ ਹਾਜ਼ਰ ਸਨ।
ਮਗਨਰੇਗਾ ਵਰਕਰਾਂ ਨੇ ਕੰਮ ਦੇ ਪੈਸੇ ਨਾ ਮਿਲਣ ’ਤੇ ਸਰਕਾਰ ਖਿਲਾਫ ਕੱਢੀ ਭੜਾਸ
NEXT STORY