ਗੁਰਦਾਸਪੁਰ (ਬੇਰੀ, ਸਾਹਿਲ, ਅਸ਼ਵਨੀ, ਖੋਖਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਚੋਣ ਅਧਿਕਾਰੀ ਗੁਰਦਾਸਪੁਰ ਵਿਪੁਲ ਉਜਵਲ ਦੀ ਅਗਵਾਈ ਹੇਠ ਜ਼ਿਲੇ ’ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਪੂਰੇ ਜ਼ੋਰਾਂ ’ਤੇ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬੀਤੀ ਸ਼ਾਮ ਸਰਸ ਮੇਲੇ ’ਚ ਪਹੁੰਚੇ ਲੋਕਾਂ ਨੂੰ ਸਹੁੰ ਚੁਕਾਈ ਗਈ ਕਿ ਉਹ ਬਿਨਾਂ ਕਿਸੇ ਲਾਲਚ, ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਇਸ ਮੌਕੇ ਮੇਲੇ ’ਚ ਪਹੁੰਚੇ ਕਰੀਬ 45 ਹਜ਼ਾਰ ਲੋਕਾਂ ਦੇ ਦਸਤਖਤ ਵੀ ਕਰਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਮੇਲੇ ’ਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 19 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਆਪਣੀ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ ਅਤੇ ਚੋਣਾਂ ਦੌਰਾਨ ਵੋਟ ਦੇ ਹੱਕ ਦਾ ਇਸਤੇਮਾਲ ਵੀ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਕਿਸੇ ਵੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਉਥੋਂ ਦੇ ਵੋਟਰਾਂ ਵਲੋਂ ਆਪਣੇ ਲੋਕਤੰਤਰ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਹਰ ਕਿਸੇ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਵੀ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਸਰਸ ਮੇਲੇ ’ਚ ਆਏ ਲੋਕਾਂ ਨੇ ਵੋਟਰ ਪ੍ਰਣ ਲੈਂਦਿਆਂ ਤਹੱਈਆ ਕੀਤਾ ਕਿ ਉਹ ਆਪਣੀ ਵੋਟ ਜ਼ਰੂਰ ਪਾਉਣਗੇ।
ਗੁੱਡਵਿੱਲ ਸਕੂਲ ਦੇ ਵਿਦਿਆਰਥੀਆਂ ਜਿੱਤੇ 12 ਗੋਲਡ ਮੈਡਲ
NEXT STORY