ਗੁਰਦਾਸਪੁਰ (ਗੋਰਾਇਆ)-ਵਿੱਦਿਆ ਦੇ ਖੇਤਰ ’ਚ ਨਵੀਆਂ ਪੁਲਾਂਘਾਂ ਪੁੱਟ ਰਹੇ ਸੇਂਟ ਕਬੀਰ ਪਬਲਿਕ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰ. ਐੱਸ.ਬੀ. ਨਾਇਰ ਨੇ ਕੀਤੀ। ਇਸ ਮੌਕੇ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਹਰ ਜਮਾਤ ’ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਹਰ ਜਮਾਤ ਦੇ ਸਾਰੇ ਸੈਕਸ਼ਨਾਂ ’ਚੋਂ ਸਭ ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਧਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵੱਲੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮੈਡਮ ਨਵਦੀਪ ਕੌਰ, ਕੁਲਦੀਪ ਕੌਰ, ਅਮਨਪ੍ਰੀਤ ਕੌਰ , ਨੀਤੂ ਮਿਨਹਾਸ ਤੇ ਪੂਨਮ ਲੂਥਰਾ ਵੀ ਹਾਜ਼ਰ ਸਨ।
ਪ੍ਰਧਾਨ ਪੱਪੂ ਨੇ ਐੱਸ. ਪੀ. ਡੀ. ਸਹੋਤਾ ਨੂੰ ਕੀਤਾ ਸਨਮਾਨਤ
NEXT STORY