ਗੁਰਦਾਸਪੁਰ (ਹਰਮਨ, ਗੁਰਪ੍ਰੀਤ) : ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ’ਤੇ ਬੀਤੀ ਦੇਰ ਸ਼ਾਮ ਉਸ ਵੇਲੇ ਭਿਆਨਕ ਹਾਦਸੇ ਨੇ ਇਕ ਪਰਿਵਾਰ 'ਤੇ ਵੱਡਾ ਕਹਿਰ ਢਹਿ ਗਿਆ, ਜਦੋਂ ਮਾਸੂਮ ਬੱਚੀ ਸਣੇ ਇਕ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਇਹ ਵੱਡਾ ਹਾਦਸਾ ਪਿੰਡ ਖੋਖਰ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੇ ਟਿੱਪਰ ਅਤੇ ਕਾਰ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਦੇ ਕਾਰਨ ਵਾਪਰਿਆ ਹੈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਆਲੇ ਦੁਆਲੇ ਦੂਰ ਤਕ ਸੁਣਾਈ ਦਿੱਤੀ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ

ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਮ੍ਰਿਕਤ ਪਰਿਵਾਰ ਆਲਟੋ ਕਾਰ ’ਤੇ ਸਵਾਰ ਹੋ ਕੇ 3 ਜਨਾਨੀਆਂ ਅਤੇ ਕਰੀਬ 3 ਸਾਲ ਦੀ ਬੱਚੀ ਨਾਲ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਦਵਾਈ ਲੈ ਕੇ ਕਲਾਨੌਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਖੋਖਰ ਨੇੜੇ ਪਹੁੰਚੇ ਤਾਂ ਰਸਤੇ ’ਚ ਸਾਹਮਣੇ ਤੋਂ ਆ ਰਹੇ ਮਿੱਟੀ ਨਾਲ ਭਰੇ ਇਕ ਤੇਜ਼ ਰਫ਼ਤਾਰ ਟਿੱਪਰ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ

ਟਿੱਪਰ ਅਤੇ ਕਾਰ ਵਿਚਕਾਰ ਹੋਈ ਟੱਕਰ ਇੰਨੀ ਖ਼ਤਰਨਾਕ ਸੀ ਕਿ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਵੜ ਗਈ। ਪੁਲਸ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਕਰੇਨ ਦੀ ਮਦਦ ਨਾਲ ਕਾਰ ਨੂੰ ਹੇਠੋ ਕੱਢਿਆ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ : ਮਲਬਾ ਹਟਾਉਣ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਝੜਪ, 55 ਸਾਲਾ ਬਜ਼ੁਰਗ ਦੀ ਮੌਤ

ਦੂਜੇ ਪਾਸੇ ਇਸ ਹਾਦਸੇ ’ਚ ਤਿੰਨ ਸਾਲ ਦੀ ਬੱਚੀ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਪਹੁੰਚਾਇਆ ਗਿਆ ਪਰ ਹਸਪਤਾਲ ਜਾ ਕੇ ਉਹ ਵੀ ਦਮ ਤੋੜ ਗਈ। ਇਸ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਬਰਗਾੜੀ ਮੋਰਚਾ ਮੁੜ ਸ਼ੁਰੂ ਕਰਨ ਪੁੱਜੇ ਸਿਮਰਨਜੀਤ ਮਾਨ ਨੂੰ ਪੁਲਸ ਨੇ ਲਿਆ ਹਿਰਾਸਤ ’ਚ

ਮ੍ਰਿਤਕਾਂ ਦੀ ਪਛਾਣ ਬਿਕਰਮ ਮਸੀਹ (35) ਪੁੱਤਰ ਸਾਦਿਕ ਮਸੀਹ ਵਾਸੀ ਕਲਾਨੌਰ, ਬਿਕਰਮ ਦਾ ਗੁਆਂਢੀ ਮਾਸਟਰ ਗੁਰਨਾਮ ਸਿੰਘ (45)ਗੁਰਨਾਮ ਦੀ ਪਤਨੀ ਸੰਦੀਪ (43), ਗੁਰਨਾਮ ਦੀ ਭੈਣ ਮਨਜੀਤ ਕੌਰ (42)ਮਨਜੀਤ ਕੌਰ ਦੀ ਲੜਕੀ ਰਿੰਪੀ (26) ਤੇ ਰਿੰਪੀ ਦੀ ਬੱਚੀ ਕੈਲੀ (3) ਵਜੋਂ ਹੋਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਮ ਲਈ ਹਸਪਤਾਲ ਭੇਜ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ


ਸਾਵਧਾਨ! ਅੱਤਵਾਦੀ ਹਮਲੇ ਦਾ ਖ਼ਤਰਾ ਦੱਸ ਇੰਝ ਵਾਰਦਾਤਾਂ ਕਰ ਰਿਹੈ ਖ਼ਤਰਨਾਕ ਗੈਂਗ, ਪੁਲਸ ਨੇ ਜਾਰੀ ਕੀਤੀਆਂ ਤਸਵੀਰਾਂ
NEXT STORY