ਗੁਰਦਾਸਪੁਰ (ਹਰਮਨ)-ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਖੇਤਾਂ ’ਚ ਅੱਗ ਲੱਗਣ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲਾ ਗੁਰਦਾਸਪੁਰ ਦੇ ਖੇਤੀਬਾੜੀ ਖੇਤਰਾਂ ’ਚ ਡਰੋਨਾਂ ਰਾਹੀਂ ਆਸਮਾਨੀ ਨਿਗਰਾਨੀ ਕਰਨ ਦੀ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਇਸ ਸਬੰਧੀ ਵਧੀਕ ਜ਼ਿਲਾ ਮੈਜਿਸਟ੍ਰੇਟ ਗੁਰਦਾਸਪੁਰ ਵੱਲੋਂ ਪੱਤਰ ਜਾਰੀ ਕਰਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਦੂਜੇ ਪਾਸੇ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਖੇਤਾਂ ’ਚ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਜ਼ੋਰ-ਸ਼ੋਰ ਨਾਲ ਜਾਰੀ ਹੈ। ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਗੰਭੀਰ ਨੁਕਸਾਨਾਂ ਤੋਂ ਜਾਣੂ ਕਰਵਾ ਰਹੀਆਂ ਹਨ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇਹ ਕਦਮ ਚੁੱਕਿਆ ਗਿਆ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਖੇਤੀਬਾੜੀ ਖੇਤਰਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਉਣਾ ਅਤੇ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਸਬੰਧੀ ਜਾਰੀ ਪੱਤਰ ’ਚ ਤਿੱਬੜੀ ਮਿਲਟਰੀ ਸਟੇਸ਼ਨ ਦੇ ਸਟੇਸ਼ਨ ਕਮਾਂਡਰ, ਬੀ.ਐੱਸ.ਐੱਫ. ਦੇ ਡਿਪਟੀ ਇੰਸਪੈਕਟਰ ਜਨਰਲ ਅਤੇ ਗੁਰਦਾਸਪੁਰ ਤੇ ਬਟਾਲਾ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਜਾਣਕਾਰੀ ਦੇ ਕੇ ਆਪਸੀ ਤਾਲਮੇਲ ਬਣਾਉਣ ਦੀ ਹਦਾਇਤ ਦਿੱਤੀ ਗਈ ਹੈ, ਤਾਂ ਜੋ ਡਰੋਨ ਉਡਾਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾ ਸਕਣ।
ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ
ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਜ਼ਮੀਨੀ ਪੱਧਰ ’ਤੇ ਨਿਗਰਾਨੀ ਲਈ ਹਰੇਕ ਪਿੰਡ ’ਚ ਇਕ-ਇਕ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੇ ਕੰਮ ਦੀ ਦੇਖਰੇਖ ਲਈ ਕਲੱਸਟਰ ਅਫ਼ਸਰ ਵੀ ਲਗਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਹਾਲਤ ’ਚ ਪਰਾਲੀ ਨੂੰ ਅੱਗ ਨਾ ਲਗਾਉਣ। ਅੱਗ ਲਗਾਉਣ ਨਾਲ ਨਾ ਸਿਰਫ਼ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ ਅਤੇ ਮਿੱਤਰ ਕੀੜੇ ਮਰ ਜਾਂਦੇ ਹਨ।
ਇਹ ਵੀ ਪੜ੍ਹੋ-ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
ਇਸ ਤੋਂ ਇਲਾਵਾ ਫੈਲਣ ਵਾਲਾ ਧੂੰਆਂ ਹਵਾ ਨੂੰ ਜ਼ਹਿਰੀਲੀ ਬਣਾਉਂਦਾ ਹੈ, ਜਿਸ ਨਾਲ ਆਮ ਲੋਕਾਂ ਨੂੰ ਸਾਹ ਅਤੇ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।
ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਹਿਲੀ ਦਸੰਬਰ ਤੋਂ ਗੋਆ ਲਈ ਇਕ ਹੋਰ ਉਡਾਣ ਸ਼ੁਰੂ, ਬੈਂਗਲੁਰੂ ਲਈ 6 ਸਿੱਧੀਆਂ ਉਡਾਣਾਂ
NEXT STORY