ਗੁਰਦਾਸਪੁਰ (ਜੀਤ ਮਠਾਰੂ) - ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਇਕ ਕਾਰ ’ਚ ਸਵਾਰ ਪੰਜ ਵਿਅਕਤੀਆਂ ਵਲੋਂ ਹਵਾਈ ਫਾਇਰ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਨੇ ਦੱਸਿਆ ਕਿ ਉਹ ਥਾਣਾ ਸਿਟੀ ਗੁਰਦਾਸਪੁਰ ਵਿਖੇ ਬਤੌਰ ਜਨਰਲ ਡਿਊਟੀ ’ਤੇ ਤਾਇਨਾਤ ਹੈ। 3 ਮਈ ਨੂੰ ਉਹ ਮੁੱਖ ਅਫ਼ਸਰ ਥਾਣਾ ਸਿਟੀ ਗੁਰਦਾਸਪੁਰ ਅਤੇ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ। ਜਦੋਂ ਉਹ ਜੀ.ਟੀ. ਰੋਡ ਗਰੈਂਡ ਹੋਟਲ ਨੇੜੇ ਪਹੁੰਚੇ ਤਾਂ ਗਰੈਂਡ ਹੋਟਲ ਦੇ ਸਾਹਮਣੇ ਇਕ ਕਾਰ ਖੜੀ ਸੀ, ਜਿਸ ’ਚ 5 ਅਣਪਛਾਤੇ ਵਿਅਕਤੀ ਬੈਠੇ ਸਨ।
ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ
ਮੁੱਖ ਅਫ਼ਸਰ ਨੇ ਮੁਦਈ ਨੂੰ ਕਾਰ ਦੀ ਚੈਕਿੰਗ ਲਈ ਭੇਜਿਆ। ਜਦੋਂ ਉਹ ਕਾਰ ਦੇ ਕੋਲ ਗਿਆ ਤਾਂ ਅਣਪਛਾਤੇ ਵਿਅਕਤੀਆਂ ਨੇ ਹਵਾਈ ਫਾਇਰ ਕੀਤੇ ਅਤੇ ਮੌਕੇ ਤੋਂ ਗੱਡੀ ਭਜਾ ਕੇ ਲੈ ਗਏ। ਪੜਤਾਲ ਕਰਨ ’ਤੇ ਪਤਾ ਲੱਗਾ ਹੈ ਕਿ ਇਹ ਫਾਈਰਿੰਗ ਰੋਹਿਤ ਕੁਮਾਰ, ਦਾਮਨ, ਵਿਜੇ ਕੁਮਾਰ, ਦੀਪਕ ਕੁਮਾਰ, ਨਿਖਿਲ, ਪ੍ਰੀਤ ਪਾਹੜਾ ਨੇ ਕੀਤੀ ਹੈ। ਪੁਲਸ ਨੇ ਉਕਤ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ
ਘਰੋਂ ਹਜ਼ੂਰ ਸਾਹਿਬ ਮੱਥਾ ਟੇਕਣ ਨਿਕਲਿਆ ਸੀ ਭੁਪਿੰਦਰ, ਅੱਤਵਾਦੀ ਗਤੀਵਿਧੀਆਂ ’ਚ ਫੜਿਆ ਗਿਆ
NEXT STORY