ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ 'ਚ ਅੱਜ ਸਵੇਰੇ ਅਗਵਾ ਹੋਏ ਦੋ ਬੱਚਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਬੱਚਿਆਂ ਨੂੰ ਕਿਸੇ ਹੋਰ ਨੇ ਅਗਵਾ ਨਹੀਂ ਕੀਤਾ ਸਗੋਂ ਉਨ੍ਹਾਂ ਦੇ ਆਪਣੇ ਪਿਤਾ ਨੇ ਹੀ ਅਗਵਾ ਕੀਤਾ ਹੈ। ਅਗਵਾ ਕਾਂਡ ਦਾ ਖੁਲਾਸਾ ਕਰਦਿਆਂ ਬੱਚਿਆਂ ਦੀ ਮਾਂ ਸੰਦੀਪ ਕੌਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਮਨਜੋਤ ਸਿੰਘ (9) ਅਤੇ ਮਨਵੀਰ ਸਿੰਘ (6) ਨੂੰ ਸਕੂਲ ਛੱਡਣ ਲਈ ਆਪਣੇ ਪਿੰਡ ਨੰਗਲ ਤੋਂ ਪੁਰਾਣਾ ਸ਼ਾਨਾਂ ਜਾ ਰਹੀ ਸੀ ਕਿ ਰਸਤੇ 'ਚ ਇਨੋਵਾ ਕਾਰ ਸਵਾਰ ਕੁਝ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਲਿਆ। ਉਕਤ ਵਿਅਕਤੀਆਂ ਨੇ ਪਹਿਲਾਂ ਤਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦਾ ਪਤੀ ਮਲਕੀਤ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਦੋਵੇਂ ਬੱਚਿਆਂ ਨੂੰ ਜ਼ਬਰਦਸਤੀ ਖੋਹ ਕੇ ਉਸ ਤੋਂ ਲੈ ਕੇ ਫਰਾਰ ਹੋ ਗਿਆ।

ਦੂਜੇ ਪਾਸੇ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੰਦੀਪ ਤੇ ਉਸ ਦੇ ਪਤੀ ਵਿਚਕਾਰ ਕੋਈ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਹ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਇਸੇ ਕਾਰਨ ਅੱਜ ਉਸ ਦਾ ਪਤੀ ਗਲਤ ਢੰਗ ਨਾਲ ਉਸ ਕੋਲੋਂ ਬੱਚੇ ਖੋਹ ਕੇ ਲੈ ਗਿਆ। ਪੁਲਸ ਨੇ ਦੱਸਿਆ ਕਿ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਦੇ ਇੰਚਾਰਜ ਸਮੇਤ ਤਿੰਨ ਪੁਲਸ ਸਟੇਸ਼ਨਾਂ ਦੀਆਂ ਪਾਰਟੀਆਂ ਵਲੋਂ ਬੱਚਿਆ ਅਤੇ ਅਗਵਾਕਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਦੋਵਾਂ ਬੱਚਿਆਂ ਨੂੰ ਸਹੀ ਸਲਾਮਤ ਬਰਾਮਦ ਕਰਨਾ ਹੈ, ਜਿਸ ਤੋਂ ਬਾਅਦ ਇਸ ਮਾਮਲੇ ਦੀ ਉਨ੍ਹਾਂ ਵਲੋਂ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਉਨ੍ਹਾਂ ਸ਼ਾਮ ਤੱਕ ਦੋਵੇਂ ਬੱਚਿਆਂ ਨੂੰ ਬਰਾਮਦ ਕਰ ਲੈਣ ਦੀ ਗੱਲ ਕਹੀ ਹੈ।
ਨਾਗਰਿਕਤਾ ਕਾਨੂੰਨ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਸੁਖਬੀਰ : ਹਰਪਾਲ ਚੀਮਾ
NEXT STORY