ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੈ। ਅੱਜ ਜ਼ਿਲ੍ਹੇ 4 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ। ਇਸ ਨਾਲ ਜ਼ਿਲ੍ਹੇ 'ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 195 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 165 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਨੇ ਘਰ ਦੇ ਬਾਹਰ ਲਗਾਇਆ ਨੋਟਿਸ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਇਨ੍ਹਾਂ 'ਚੋਂ 3 ਵਿਅਕਤੀ ਕੁਝ ਸਮਾਂ ਪਹਿਲਾਂ ਹੀ ਦੋਹਾ ਕਤਰ ਤੋਂ ਵਾਪਸ ਆਏ ਹਨ। ਇਹ ਤਿੰਨ ਵਿਅਕਤੀ ਪਿੰਡ ਕਾਹਲਵਾਂ, ਘੁੰਮਾਣ ਅਤੇ ਨੰਗਲ ਦੇ ਰਹਿਣ ਵਾਲੇ ਹਨ ਜਦਕਿ ਚੌਥਾ ਵਿਅਕਤੀ ਕਸਬਾ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ, ਜੋ ਕਿ ਲੁਧਿਆਣਾ ਤੋਂ ਇਲਾਜ ਕਰਵਾ ਕੇ ਵਾਪਸ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਤੇ ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਦੇ ਨਮੂਨੇ ਲਏ ਜਾਣਗੇ।
ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਕਹਿਰ ਵਰ੍ਹਾ ਰਿਹੈ ਕੋਰੋਨਾ, 32ਵੇਂ ਮਰੀਜ਼ ਨੇ ਤੋੜਿਆ ਦਮ
ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4377 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 808, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 630, ਲੁਧਿਆਣਾ 'ਚ 589, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 227, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 195 ਕੇਸ, ਮੁਕਤਸਰ 84, ਮੋਗਾ 'ਚ 90, ਫਰੀਦਕੋਟ 98, ਫਿਰੋਜ਼ਪੁਰ 'ਚ 73, ਫਾਜ਼ਿਲਕਾ 75, ਬਠਿੰਡਾ 'ਚ 78, ਪਠਾਨਕੋਟ 'ਚ 188, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 90, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2958 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1218 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 106 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜਲੰਧਰ 'ਚ 'ਕੋਰੋਨਾ' ਦੇ 13 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
NEXT STORY