ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਜ਼ਿਲ੍ਹੇ 'ਚ ਕੋਰੋਨਾ ਲਾਗ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਜ਼ਿਲ੍ਹੇ 'ਚ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 454 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 318 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇੇ 'ਚ ਹੁਣ ਤੱਕ ਨੂੰ 16 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਦੁਖਦ ਖ਼ਬਰ: ਫੁੱਟਬਾਲ ਖਿਡਾਰਣ ਦੀ ਮੌਤ , ਮੈਦਾਨ ਦੀ ਮਿੱਟੀ ਹੱਥ 'ਚ ਫੜ੍ਹ ਤੇ ਜਰਸੀ ਪਾ ਕੇ ਲਿਆ ਆਖ਼ਰੀ ਸਾਹ
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮੰਗਲਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਦਾ ਅੰਕੜਾ 50 ਹਜ਼ਾਰ ਦੇ ਕਰੀਬ ਜਾ ਪੁੱਜਾ। ਇਕ ਦਿਨ ਵਿਚ ਕੋਰੋਨਾ ਦੇ 47,703 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਵਾਇਰਸ ਦੇ ਕੇਸ ਵੱਧ ਕੇ 14,83,156 ਹੋ ਗਏ ਹਨ। ਕੋਰੋਨਾ ਵਾਇਰਸ ਕਾਰਨ 24 ਘੰਟਿਆਂ ਦੇ ਅੰਦਰ 654 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ 33,425 ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ 9,52,744 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਵੱਡੀ ਗਿਣਤੀ 'ਚ ਕੋਰੋਨਾ ਵਾਇਰਸ ਨੂੰ ਲੋਕ ਮਾਤ ਦੇ ਚੁੱਕੇ ਹਨ। ਇਸ ਤਰ੍ਹਾਂ ਅਜੇ ਵੀ 4,96,988 ਸਰਗਰਮ ਕੇਸ ਹਨ।
ਇਹ ਵੀ ਪੜ੍ਹੋਂ : ਤਰਨਤਾਰਨ 'ਚ ਕੋਰੋਨਾ ਦਾ ਕਹਿਰ, 13 ਨਵੇਂ ਮਾਮਲਿਆਂ ਦੀ ਪੁਸ਼ਟੀ
ਹੁਣ ਰੇਲ ਟਿਕਟ ਪੱਕੀ ਕਰਨੀ ਹੋਵੇਗੀ ਸਸਤੀ,ਨਹੀਂ ਦੇਣੇ ਪੈਣਗੇ ਵਾਧੂ ਪੈਸੈ
NEXT STORY