ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਪੰਜਾਬ 'ਚ ਲਗਾਤਾਰ ਨੌਜਵਾਨ ਪੀੜ੍ਹੀ ਨਸ਼ੇ ਕਾਰਨ ਮੌਤ ਦੇ ਮੂੰਹ 'ਚ ਜਾ ਰਹੀ ਹੈ। ਅਜਿਹਾ ਮਾਮਲਾ ਗੁਰਦਾਸਪੁਰ ਦੇ ਪਿੰਡ ਦੋਸਤਪੁਰ 'ਚ ਸਾਹਮਣੇ ਆਇਆ ਹੈ, ਜਿਥੇ ਇਕ ਹੋਰ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਨੌਜਵਾਨ ਚਰਨਜੀਤ ਸਿੰਘ (21) ਘਰੋਂ ਟਰੈਕਟਰ ਠੀਕ ਕਰਵਾਉਣ ਲਈ ਕਲਾਨੌਰ ਗਿਆ ਸੀ ਪਰ ਸ਼ਾਮ ਨੂੰ ਨਸ਼ੇ ਦੀ ਹਾਲਤ 'ਚ ਪਰਿਵਾਰਕ ਮੈਂਬਰਾਂ ਨੂੰ ਝਾੜੀਆਂ 'ਚੋਂ ਮਿਲਿਆ, ਜਿਸ ਉਪਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੀੜਤ ਪਰਿਵਾਰ ਨੇ ਇਸ ਸਭ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।
ਹੱਥਕੜੀਆਂ ਲਗਾ ਹਾਊਸ ਮੀਟਿੰਗ 'ਚ ਪਹੁੰਚਿਆ ਕਤਲ ਦਾ ਆਰੋਪੀ ਕੌਂਸਲਰ (ਵੀਡੀਓ)
NEXT STORY