ਗੁਰਦਾਸਪੁਰ (ਗੁਰਪ੍ਰੀਤ ਚਾਵਲਾ) — ਗੁਰਦਾਸਪੁਰ ਲੋਕ ਸਭਾ ਉਪ ਚੋਣ ਦੇ ਚਲਦੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪਣਾ ਚੋਣ ਪ੍ਰਚਾਰ ਪੂਰੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ, ਜਿਥੇ ਖੁਦ ਉਮੀਦਵਾਰ ਜਗ੍ਹਾ-ਜਗ੍ਹਾ ਪਹੁੰਚ ਰਹੇ ਹਨ,ਉਥੇ ਹੀ ਪਾਰਟੀ ਦੇ ਸੀਨੀਅਰ ਆਗੂ ਵੀ ਆਪਣੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਪੱਬਾ ਭਾਰ ਨਜ਼ਰ ਆ ਰਹੇ ਹਨ। ਇਸੇ ਕੜੀ ਦੇ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਤੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਵੱਖ-ਵੱਖ ਰੈਲੀਆਂ ਨੂੰ ਸੰਬੋਧਿਤ ਕੀਤਾ ਜਾ ਰਿਹਾ ਹੈ।
ਗੁਰਦਾਸਪੁਰ ਦੀ ਕਸਬਾ ਧਾਰੀਵਾਲ 'ਚ 'ਆਪ' ਵਲੋਂ ਕੀਤੀ ਗਈ ਰੈਲੀ 'ਚ ਭਗਵੰਤ ਮਾਨ ਨੇ ਪੱਤਰਕਾਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਚੋਣ ਰਣਨੀਤੀ ਦੂਜੀਆਂ ਪਾਰਟੀਆਂ ਨਾਲੋ ਵੱਖਰੀ ਹੈ। ਉਹ ਨੁਕੜ ਮੀਟਿੰਗ ਤੇ ਡੋਰ-ਟੂ-ਡੋਰ ਚੋਣ ਪ੍ਰਚਾਰ ਵੱਧ ਕਰ ਰਹੇ ਹਨ ਤੇ ਉਨ੍ਹਾਂ ਨੂੰ ਇਸ ਦਾ ਲਾਭ ਵੀ ਮਿਲ ਰਿਹਾ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਉਹ ਗੁੰਡਾਗਰਦੀ ਜਾਂ ਪੈਸੇ ਨਾਲ ਮੁਕਾਬਲਾ ਨਹੀਂ ਕਰ ਸਕਦੇ ਪਰ ਉਨ੍ਹਾਂ ਦੀ ਪਾਰਟੀ ਦੀ ਲੜਾਈ ਮੌਜੂਦਾ ਸਰਕਾਰਾਂ ਨਾਲ ਰਹੀ ਹੈ ਤੇ ਅੱਜ ਵੀ ਉਹ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ 'ਚ ਲੜ ਰਹੇ ਹਨ। ਉਥੇ ਹੀ ਭਗਵੰਤ ਮਾਨ ਤੇ 'ਆਪ' ਪਾਰਟੀ ਦੇ ਆਗੂ ਡਾ. ਕਵਲਜੀਤ ਸਿੰਘ ਨੇ ਆਪਣੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਦੀ ਜਿੱਤ ਦਾ ਦਾਅਵਾ ਕੀਤਾ।
ਰਣਜੀਤ ਕਤਲ ਕਾਂਡ : ਸੀ.ਬੀ.ਆਈ. ਕੋਰਟ 'ਚ ਸੁਣਵਾਈ ਸ਼ੁਰੂ, ਰਾਮ ਰਹੀਮ ਵੀਡੀਓ ਕਾਨਫਰੈਂਸ ਦੇ ਜ਼ਰੀਏ ਪੇਸ਼
NEXT STORY