ਗੁਰਦਾਸਪੁਰ (ਜ. ਬ.): ਪੁਲਸ ਨੇ ਇਕ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੱਬੜ ਪੁਲਸ ਸਟੇਸ਼ਨ ਇੰਚਾਰਜ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ 2 ਅਗਸਤ ਨੂੰ ਇਕ ਵਿਧਵਾ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ 4 ਅਤੇ 14 ਸਾਲ ਦੀਆਂ ਧੀਆਂ ਨਾਲ ਆਪਣੀ ਮੂੰਹ ਬੋਲੀ ਭੈਣ ਦੇ ਕੋਲ ਪਿੰਡ ਮੁਸਤਫਾਪੁਰ ਮਿਲਣ ਲਈ ਗਈ ਸੀ।
ਇਹ ਵੀ ਪੜ੍ਹੋ : ਸੜਕ 'ਤੇ ਕੁੜੀ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ, ਸਿਰ 'ਤੇ ਮਾਰੀਆਂ ਹਾਕੀਆਂ (ਵੀਡੀਓ)
ਉਥੇ ਉਸ ਦੀ ਮੂੰਹ ਬੋਲੀ ਭੈਣ ਦੇ ਜੇਠ ਦਾ ਮੁੰਡਾ ਰਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੁਸਤਫਾਬਾਦ ਉਸ ਦੀ ਚਾਰ ਸਾਲ ਦੀ ਕੁੜੀ ਨੂੰ ਖੇਡਣ ਦੇ ਬਹਾਣੇ ਆਪਣੇ ਨਾਲ ਲੈ ਗਿਆ। ਜਦ ਕੁਝ ਸਮਾਂ ਬਾਅਦ ਉਸਨੇ ਕੁੜੀ ਦੇ ਰੌਲਾ ਪਾਉਣ ਦੀ ਆਵਾਜ਼ ਸੁਣੀ ਤਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਮੁਲਜ਼ਮ ਉਸ ਦੀ ਬੇਟੀ ਨਾਲ ਗਲਤ ਕੰਮ ਕਰ ਰਿਹਾ ਸੀ ਅਤੇ ਸ਼ਿਕਾਇਤਕਰਤਾ ਨੂੰ ਦੇਖ ਕੇ ਭੱਜ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਪੁਲਸ ਉਸ ਸਮੇਂ ਤੋਂ ਹੀ ਕੋਸ਼ਿਸ ਕਰ ਰਹੀ ਸੀ ਅਤੇ ਅੱਜ ਉਹ ਪੁਲਸ ਦੇ ਹੱਥ ਲੱਗਾ। ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਛਗਿੱਛ ਲਈ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ : ਇਸ ਸਾਲ ਪਵੇਗੀ ਕੜਾਕੇ ਦੀ ਠੰਡ, ਸਰਦੀ ਦਾ ਮੌਸਮ ਵੀ ਹੋਵੇਗਾ ਲੰਬਾ
ਵਜ਼ੀਫਾ ਘਪਲੇ 'ਚ ਕਲੀਨ ਚਿੱਟ ਮਿਲਣ ਮਗਰੋਂ 'ਧਰਮਸੋਤ' ਦਾ ਵੱਡਾ ਬਿਆਨ, ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ
NEXT STORY