ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਪਿੰਡ ਅਬਲਖੈਰ 'ਚ ਇਕ 22 ਸਾਲਾ ਕੁੜੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸੁਸ਼ਮਾ ਦੇ ਭਰਾ ਕੁਲਦੀਪ ਗਿੱਲ ਨੇ ਦੱਸਿਆ ਕਿ ਸੁਸ਼ਮਾ ਅਬਲਖੈਰ ਦੇ ਸੇਵਾ ਕੇਂਦਰ 'ਚ ਕੰਮ ਕਰਦੀ ਸੀ। ਉਨ੍ਹਾਂ ਨੂੰ ਸੇਵਾ ਕੇਂਦਰ ਤੋਂ ਪਤਾ ਲੱਗਾ ਕਿ ਪਿੰਡ ਸੈਨਪੁਰ ਦਾ ਰਹਿਣ ਵਾਲਾ ਨੌਜਵਾਨ ਸੁਸ਼ਮਾ ਨੂੰ ਰਾਹ 'ਚ ਰੋਕਦਾ ਸੀ ਤੇ ਤੰਗ ਪਰੇਸ਼ਾਨ ਕਰਦਾ ਸੀ ਪਰ ਸੁਸ਼ਮਾ ਨੇ ਡਰਦਿਆਂ ਘਰ ਕਿਸੇ ਨਾਲ ਗੱਲ ਨਹੀਂ ਕੀਤੀ ਤੇ ਜਦੋਂ ਉਕਤ ਨੌਜਵਾਨ ਨੇ ਸੇਵਾ ਕੇਂਦਰ 'ਚ ਜਾ ਕੇ ਸੁਸ਼ਮਾ ਨੂੰ ਗਾਲਾਂ ਕੱਢੀਆਂ ਤੇ ਬੁਰਾ ਭਲਾ ਕਿਹਾ ਤਾਂ ਇਸ ਬੇਇੱਜ਼ਤੀ ਨੂੰ ਬਰਦਾਸ਼ ਨਹੀਂ ਕਰ ਸਕੀ ਤੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੇ ਦੋਸ਼ ਲਗਾਇਆ ਕਿ ਪੁਲਸ ਦੋਸ਼ੀ ਖਿਲਾਫ ਪਰਚਾ ਦਰਜ ਕਰਨ ਦੀ ਥਾਂ ਧਾਰਾ 174 ਦੀ ਕਾਰਵਾਈ ਕਰਦਿਆਂ ਮਾਮਲੇ ਨੂੰ ਰਫਾ-ਦਫਾ ਕਰਨ 'ਚ ਜੁੱਟੀ ਹੋਈ ਹ।

ਉਥੇ ਹੀ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਲੜਕੀ ਦੀ ਮੌਤ ਗਲਤ ਦਵਾਈ ਖਾਣ ਨਾਲ ਹੋਈ ਹੈ। ਫਿਲਹਾਲ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਭਵਾਨੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ (ਵੀਡੀਓ)
NEXT STORY