ਗੁਰਦਾਸਪੁਰ (ਵਿਨੋਦ ਗੁਪਤਾ)— ਖਰਾਬ ਮੌਸਮ ਦੇ ਚੱਲਦਿਆਂ ਬੁੱਧਵਾਰ ਰਾਤ ਨੂੰ ਜ਼ਿਲਾ ਗੁਰਦਾਸਪੁਰ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ। ਕੱਲ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜਿੱਥੇ ਠੰਡ ਵਿਚ ਵਾਧਾ ਹੋਇਆ ਹੈ, ਉਥੇ ਹੀ ਗੜ੍ਹੇਮਾਰੀ ਨਾਲ ਫਸਲਾਂ ਵੀ ਖਰਾਬ ਹੋ ਸਕਦੀਆਂ ਹਨ, ਜਿਸ ਨਾਲ ਕਿਸਾਨ ਪਰੇਸ਼ਾਨ ਹੋਏ ਪਏ ਹਨ।

ਦੱਸ ਦੇਈਏ ਕਿ ਬੁੱਧਵਾਰ ਸਵੇਰ ਤੋਂ ਹੀ ਹਲਕੀ ਧੁੱਪ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਸਨ ਪਰ ਅਚਾਨਕ ਹੀ ਮੌਸਮ ਨੇ ਕਰਵਟ ਬਦਲੀ ਅਤੇ ਸ਼ਾਮ ਹੁੰਦੇ ਹੀ ਤੇਜ਼ ਮੀਂਹ ਦੇ ਨਾਲ-ਨਾਲ ਗੁਰਦਾਸਪੁਰ ਤੋਂ ਇਲਾਵਾ ਕਈ ਜ਼ਿਲਿਆਂ ਵਿਚ ਗੜ੍ਹੇਮਾਰੀ ਵੀ ਹੋਈ। ਅੱਜ ਵੀ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ।

ਅਗਲੇ ਹਫਤੇ ਸ਼ੁਰੂ ਹੋਵੇਗਾ ਹਾਈ ਸਕਿਓਰਿਟੀ ਨੰਬਰ ਪਲੇਟਾਂ ਦਾ ਕੰਮ
NEXT STORY