ਗੁਰਦਾਸਪੁਰ (ਹਰਮਨ, ਵਿਨੋਦ): ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਅਤੇ ਵਪਾਰੀ ਰਾਕੇਸ਼ ਕੁਮਾਰ ਦੇ ਘਰ 'ਤੇ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਰਿਹਾਇਸ਼ੀ ਇਲਾਕੇ ਵਿੱਚ ਗੋਲੀਆਂ ਚੱਲਣ ਦੀ ਘਟਨਾ ਵਾਪਰ ਜਾਣ ਕਾਰਨ ਆਲੇ-ਦੁਆਲੇ ਦੇ ਲੋਕਾਂ ਵਿੱਚ ਭਾਰੀ ਡਰ ਪੈਦਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਪੀੜਤ ਵਪਾਰੀ ਰਾਕੇਸ਼ ਕੁਮਾਰ ਤੋਂ ਗੈਂਗਸਟਰ ਕਥਿਤ ਤੌਰ ’ਤੇ 50 ਲੱਖ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਫਿਰੌਤੀ ਦੇ ਪਾਸੇ ਨਾ ਦੇਣ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇ ਦਿੱਤਾ।
ਪੜ੍ਹੋ ਇਹ ਵੀ - ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ 'ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ'ਤਾ ਐਲਾਨ
ਇਸ ਦੌਰਾਨ ਧਮਕੀਆਂ ਭਰੀ ਇੱਕ ਆਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਤੌਰ ’ਤੇ ਧਮਕੀ ਦੇਣ ਵਾਲਾ ਵਿਅਕਤੀ ਇਹ ਕਹਿੰਦਾ ਹੋਇਆ ਸੁਣਾਈ ਦੇ ਰਿਹਾ ਹੈ ਕਿ “ਤੇਰੇ ਮੁੰਡੇ ਨੂੰ ਮਾਰ ਦਿਆਂਗੇ।” ਇਸ ਤੋਂ ਬਾਅਦ ਘਰ ’ਤੇ ਗੋਲੀਆਂ ਚਲਾਏ ਜਾਣ ਦੀ ਘਟਨਾ ਨੇ ਇਲਾਕਾ ਨਿਵਾਸੀਆਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਦੇਰ ਰਾਤ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਵੱਲੋਂ ਘਰ ਦੇ ਬਾਹਰ ਦੋ ਰੌਂਦ ਫਾਇਰਿੰਗ ਕੀਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕੇ ਵਿੱਚ ਇਸ ਤਰ੍ਹਾਂ ਗੋਲੀਆਂ ਚੱਲਣ ਨਾਲ ਕਿਸੇ ਵੀ ਸਮੇਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਘਟਨਾ ਦੌਰਾਨ ਪਰਿਵਾਰ ਦੇ ਮੈਂਬਰਾਂ ਦੀ ਜਾਨ ਬਚ ਗਈ ਪਰ ਘਰ ਦਾ ਕੁਝ ਸਾਮਾਨ ਨੁਕਸਾਨਿਆ ਗਿਆ।
ਪੜ੍ਹੋ ਇਹ ਵੀ - ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 21 ਦਿਨਾਂ ਲਈ ਜੇਲ੍ਹ ਤੋਂ ਆਉਣਗੇ ਬਾਹਰ
ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਦੂਜੇ ਪਾਸੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਸਬੰਧੀ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਪੜ੍ਹੋ ਇਹ ਵੀ - ਸੈਂਡਵਿਚ ਖਾਣ ਦੇ ਸ਼ੌਕੀਨ ਸਾਵਧਾਨ! ਨਿਕਲਿਆ ਜਿਊਂਦਾ ਕੀੜਾ, ਗੁਰੂਗ੍ਰਾਮ ਦੇ ਮਸ਼ਹੂਰ ਰੈਸਟੋਰੈਂਟ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਤਲ ਮਾਮਲੇ ’ਚ ਲੋੜੀਂਦਾ ਚੱਲ ਰਿਹਾ ਮੁਲਜ਼ਮ ਮੋਗਾ ਤੋਂ ਕਾਬੂ, ਪਿੰਡ ਵਾਸੀਆਂ ਦੇ ਹੰਗਾਮੇ ਦੇ ਬਾਵਜੂਦ ਪੁਲਸ ਨੇ ਦਬੋਚਿਆ
NEXT STORY