ਗੁਰਦਾਸਪੁਰ (ਜਸਬੀਰ ਵਾਟਾਂਵਾਲੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਤਾਰਪੁਰ ਲਾਂਘੇ ਰਾਹੀ ਪਾਕਿ ਜਾਣ ਵਾਲਾ ਸੁਲਤਾਪੁਰ ਲੋਧੀ ਤੋਂ ਸਜਾਇਆ ਗਿਆ ਪਹਿਲਾ ਨਗਰ ਕੀਰਤਨ ਗੁਰਦੁਆਰਾ ਅਚੱਲ ਸਾਹਿਬ ਤੋਂ ਆਪਣੇ ਅਗਲੇ ਪੜ੍ਹਾਅ ਲਈ ਰਵਾਨਾ ਹੋ ਗਿਆ ਹੈ। ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਸੰਗਤਾਂ ਦਾ ਧੰਨਵਾਦ ਕੀਤਾ।
ਨਗਰ ਕੀਰਤਨੀ ਦੀ ਸ਼ੋਭਾ ਵਧਾਉਣ ਲਈ ਜਥੇ, ਬੈਂਡ-ਵਾਜੇ, ਗੁਰੂ ਦੀਆਂ ਲਾਡਲੀਆਂ ਫੌਜਾਂ ਤੋਂ ਇਲਾਵਾ ਇਸ ਨਗਰ ਕੀਰਤਨ 'ਚ ਸ਼ਾਮਲ ਹਾਥੀ-ਘੋੜੇ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਹਨ। ਇਸ ਤੋਂ ਇਲਾਵਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਸੁੰਦਰ ਮਾਡਲ ਵੀ ਖਾਸ ਖਿੱਚ ਦਾ ਕੇਂਦਰ ਬਣ ਰਹੇ ਹਨ।
7 ਮਾਰਚ ਨੂੰ ਪਹੁੰਚੇਗਾ ਸ੍ਰੀ ਕਰਤਾਰਪੁਰ ਸਾਹਿਬ
ਇਹ ਵਿਸ਼ਾਲ ਨਗਰ ਕੀਰਤਨ ਚੜ੍ਹਦੇ ਪੰਜਾਬ ਦੇ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਗੁਰਦੁਆਰਾ ਸਾਹਿਬ ਪੱਟੀ, ਗੁਰਦੁਆਰਾ ਜਾਮਨੀ ਸਾਹਿਬ, ਗੁਰਦੁਆਰਾ ਪਾਤਸ਼ਾਹੀ ਦਸਵੀਂ ਢਿੱਲਵਾਂ, ਗੁਰਦੁਆਰਾ ਸਾਹਿਬ ਕੋਟਭਾਈ, ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਭਾ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਅਤੇ ਹੋਰ ਵੀ ਧਾਰਮਿਕ ਸਥਾਨਾਂ ਤੋਂ ਹੁੰਦੇ ਹੋਏ 7 ਮਾਰਚ 2020 ਨੂੰ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇਗਾ।
ਮਾਛੀਵਾੜਾ ਦੇ ਨੇੜਲੇ ਪਿੰਡ 'ਚ ਰਾਤ ਨੂੰ ਚੱਲੀਆਂ ਗੋਲੀਆਂ, ਬੁਰੀ ਤਰ੍ਹਾਂ ਸਹਿਮੇ ਲੋਕ
NEXT STORY