ਚੰਡੀਗੜ੍ਹ (ਭੁੱਲਰ)-ਸੀ. ਪੀ. ਆਈ. ਨੇ ਗੁਰਦਾਸਪੁਰ ਲੋਕ ਸਭਾ ਹਲਕੇ 'ਚ ਆਖਿਰ ਕਾਂਗਰਸ ਨੂੰ ਹਮਾਇਤ ਦੇਣ ਦਾ ਸੰਕੇਤ ਦੇ ਦਿੱਤਾ ਹੈ। ਪਾਰਟੀ ਦੇ ਸੂਬਾ ਸਕੱਤਰ ਹਰਦੇਵ ਅਰਸ਼ੀ ਨੇ ਕੇਂਦਰੀ ਆਗੂਆਂ ਤੋਂ ਦਿਸ਼ਾ-ਨਿਰਦੇਸ਼ ਮਿਲਣ ਤੋਂ ਬਾਅਦ ਇਹ ਸੰਕੇਤ ਦਿੰਦਿਆਂ ਭਾਵੇਂ ਸਪੱਸ਼ਟ ਤੌਰ 'ਤੇ ਤਾਂ ਸਿੱਧਾ ਕਾਂਗਰਸ ਦੀ ਹਮਾਇਤ ਦਾ ਐਲਾਨ ਨਹੀਂ ਕੀਤਾ ਪਰ ਕਿਹਾ ਕਿ ਪਾਰਟੀ ਦਾ ਮੁੱਖ ਨਿਸ਼ਾਨਾ ਭਾਜਪਾ ਨੂੰ ਹਰਾਉਣਾ ਹੈ। ਪਾਰਟੀ ਦੇ ਕੌਮੀ ਸਕੱਤਰ ਸੁਧਾਕਰ ਰੈਡੀ ਵਲੋਂ ਵੀ ਸੂਬਾ ਇਕਾਈ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਭਾਜਪਾ ਨੂੰ ਹਰਾਉਣ ਦੇ ਸਮਰੱਥ ਸਭ ਤੋਂ ਮਜ਼ਬੂਤ ਉਮੀਦਵਾਰ ਦਾ ਸਮਰਥਨ ਕੀਤਾ ਜਾਵੇ। ਇਸ ਤੋਂ ਸਪੱਸ਼ਟ ਹੈ ਕਿ ਸੀ. ਪੀ. ਆਈ. ਦੀ ਵੋਟ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਹੀ ਜਾਵੇਗੀ, ਜੋ ਕਿ ਭਾਜਪਾ ਉਮੀਦਵਾਰ ਦੇ ਮੁਕਾਬਲੇ ਮਜ਼ਬੂਤ ਹਨ। ਪਾਰਟੀ ਨੇ ਭਾਵੇਂ ਕਾਂਗਰਸ ਨੂੰ ਸਮਰਥਨ ਦਾ ਸੰਕੇਤ ਦਿੱਤਾ ਹੈ ਪਰ ਚੋਣ ਮੁਹਿੰਮ ਵੱਖਰੇ ਤੌਰ 'ਤੇ ਚਲਾਉਣ ਦੀ ਗੱਲ ਆਖੀ ਹੈ।
ਪਾਰਟੀ ਦੇ ਸੂਬਾ ਸਕੱਤਰ ਅਰਸ਼ੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਅਕਾਲੀ-ਭਾਜਪਾ ਨੇ ਆਪਣੇ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਸਦਕਾ ਪੰਜਾਬ ਅਸੈਂਬਲੀ ਚੋਣਾਂ ਵਿਚ ਇਸ ਸਾਲ ਬੁਰੀ ਹਾਰ ਖਾਧੀ ਸੀ। ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਨੇ ਗਲਤ ਤਰਜੀਹਾਂ, ਨੋਟਬੰਦੀ ਅਤੇ ਜੀ. ਐੱਸ. ਟੀ. ਨਾਲ ਆਰਥਿਕਤਾ ਨੂੰ ਗੜਬੜ ਵਿਚ ਪਾ ਦਿਤਾ ਹੈ ਤੇ ਫਿਰਕਾਪ੍ਰਸਤੀ ਸਿਖਰ 'ਤੇ ਪਹੁੰਚ ਗਈ ਹੈ।
ਲੋਕਾਂ ਨੇ ਗੰਦੇ ਪਾਣੀ ਦੀ ਨਿਕਾਸੀ ਤੇ ਸੜਕ ਨਾ ਬਣਨ ਖਿਲਾਫ ਕੀਤਾ ਰੋਸ ਪ੍ਰਦਰਸ਼ਨ
NEXT STORY