ਗੁਰਦਾਸਪੁਰ (ਜ.ਬ) — ਇਕ ਨਵ-ਵਿਆਹੁਤਾ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦੀ ਧੀ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਨੇ ਪੁਲਸ ਨੂੰ ਇਨਸਾਫ਼ ਦੀ ਗੁਹਾਰ ਲਗਾਈ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਪਰਿਵਾਰਿਕ ਮੈਂਬਰ ਨੂੰ ਸੌਂਪ ਦਿੱਤੀ।
ਸਿਵਲ ਹਸਪਤਾਲ 'ਚ ਮ੍ਰਿਤਕਾ ਕਾਂਤਾ ਦੇਵੀ (26) ਦੇ ਪਿਤਾ ਗੁਰਮੀਤ ਲਾਲ ਪੁੱਤਰ ਪਿਆਰਾ ਲਾਲ ਵਾਸੀ ਲਮੀਨ ਪਿੰਡੋਰੀ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਨ੍ਹਾਂ ਧੀ ਦਾ ਵਿਆਹ 1 ਨਵੰਬਰ 2019 ਨੂੰ ਗੁਰਮੁੱਖ ਸਿੰਘ ਨਿਵਾਸੀ ਪਿੰਡ ਈਸੇਪੁਰ ਦੇ ਨਾਲ ਕੀਤਾ ਸੀ। ਵਿਆਹ ਦੇ ਮੌਕੇ ਉਨ੍ਹਾਂ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਸੀ, ਪਰ ਉਸ ਦੇ ਬਾਵਜੂਦ ਕਾਂਤਾ ਦੇਵੀ ਨੂੰ ਦਾਜ ਘੱਟ ਲਿਆਉਣ ਦੇ ਲਈ ਬੁਰਾ ਭਲਾ ਕਿਹਾ ਜਾਂਦਾ ਸੀ। ਇਸ ਸਬੰਧੀ ਕਾਂਤਾ ਦੇਵੀ ਨੇ ਦੱਬੀ ਆਵਾਜ਼ 'ਚ ਕਈ ਵਾਰ ਸਾਡੇ ਨਾਲ ਗੱਲ ਵੀ ਕੀਤੀ ਸੀ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਘਰ 'ਚ ਇਕੱਲੇ ਰਹਿੰਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਪੁਲਸ ਨੂੰ ਦਿੱਤੇ ਬਿਆਨ 'ਚ ਗੁਰਮੀਤ ਲਾਲ ਨੇ ਦੋਸ਼ ਲਗਾਇਆ ਕਿ ਸਾਨੂੰ ਕਿਸੇ ਬਾਹਰੀ ਵਿਅਕਤੀ ਨੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਧੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਤੁਰੰਤ ਉਥੇ ਪਹੁੰਚੇ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਸ ਦੇ ਸਹੁਰਾ ਪਰਿਵਾਰ ਨੇ ਮੌਤ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਨੇ ਪੁਲਸ ਨੂੰ ਗੁਹਾਰ ਲਗਾਈ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।
ਇਹ ਵੀ ਪੜ੍ਹੋ : ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਦੱਸੀਆਂ ਹੈਰਾਨੀਜਨਕ ਗੱਲਾਂ, ਪੁੱਤ ਦੀ ਹਾਲਤ ਜਾਣ ਆਵੇਗਾ ਰੋਣਾ
ਇਸ ਕੇਸ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਹਰੀਸ਼ ਕੁਮਾਰ ਦੇ ਅਨੁਸਾਰ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਸਬੰਧੀ ਮ੍ਰਿਤਕਾ ਦੇ ਪਿਤਾ ਦੇ ਬਿਆਨ ਵੀ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਂਤਾ ਦੇਵੀ ਦੀ ਮੌਤ ਸਬੰਧੀ ਜਲਦੀ ਹੀ ਸਾਰੀ ਸੱਚਾਈ ਸਾਹਮਣੇ ਆਵੇਗੀ। ਪੋਸਟਮਾਰਟਮ ਰਿਪੋਰਟ 'ਚ ਜਦ ਮੌਤ ਦਾ ਕਾਰਨ ਕੁਝ ਹੋਰ ਪਾਇਆ ਗਿਆ ਤਾਂ ਉਸ ਅਨੁਸਾਰ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਸਰੂਪਾਂ ਦੇ ਮਾਮਲੇ 'ਚ ਫ਼ੌਜਦਾਰੀ ਮੁੱਕਦਮੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਯੂ-ਟਰਨ ਦੀ ਭਾਈ ਲੌਂਗੋਵਾਲ ਨੇ ਦੱਸੀ ਵਜ੍ਹਾ
ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਤੋਂ ਪਹਿਲਾਂ ਹਰਪਾਲ ਚੀਮਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
NEXT STORY