ਗੁਰਦਾਸਪੁਰ (ਹਰਮਨ, ਵਿਨੋਦ, ਹਰਜਿੰਦਰ ਸਿੰਘ ਗੋਰਾਇਆ) : ਗੁਰਦਾਸਪੁਰ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਡਕੈਤੀ ਦੀ ਯੋਜਨਾ ਨੂੰ ਨਾਕਾਮ ਬਣਾਉਂਦੇ ਹੋਏ 6 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਆਦਿੱਤਿਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਕਾਰਵਾਈ ਦੌਰਾਨ ਇਕ .30 ਬੋਰ ਪਿਸਟਲ ਸਮੇਤ ਮੈਗਜ਼ੀਨ, 4 ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਮੌਕੇ ਡੀ.ਐੱਸ.ਪੀ. ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ, ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਥਾਣਾ ਦੀਨਾਨਗਰ ਦੀ ਪੁਲਸ ਨੂੰ 14 ਮਈ 2026 ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਮੜੀਆ ਪਿੰਡ ਕੌਂਟਾ ਵਿਖੇ ਇਕ ਵਰਨਾ ਕਾਰ (ਨੰਬਰ PB 18 P 1700) ਵਿਚ ਸਵਾਰ ਕੁਝ ਵਿਅਕਤੀ ਡਕੈਤੀ ਦੀ ਯੋਜਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ : ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs ਨੂੰ ਵੀ ਅਪੀਲ
ਸੂਚਨਾ ਮਿਲਦੇ ਹੀ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਛਾਪਾ ਮਾਰਿਆ ਗਿਆ ਅਤੇ 6 ਦੋਸ਼ੀਆਂ—ਯੂਸਫ ਮਸੀਹ ਉਰਫ ਐਮ.ਪੀ., ਮਲੂਕ ਮਸੀਹ, ਕਮਲਜੀਤ ਉਰਫ ਦਾਤਰ, ਹਨੀ, ਮਹਿਕਪ੍ਰੀਤ ਸਿੰਘ ਅਤੇ ਸੰਦੀਪ ਮਸੀਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ .30 ਬੋਰ ਪਿਸਟਲ, ਮੈਗਜ਼ੀਨ ਅਤੇ 4 ਜਿੰਦਾ ਰੌਂਦ ਬਰਾਮਦ ਹੋਏ। ਇਸ ਤੋਂ ਇਲਾਵਾ ਕਾਰ ਵਿਚੋਂ ਇਕ ਬੇਸਬਾਲ ਬੈਟ, ਕਿਰਪਾਨ ਅਤੇ ਦਾਤਰ ਵੀ ਮਿਲੇ। ਇਸ ਮਾਮਲੇ ਵਿਚ ਥਾਣਾ ਦੀਨਾਨਗਰ ਵਿਚ ਮੁਕੱਦਮਾ ਨੰਬਰ 118 ਮਿਤੀ 14.05.2026 ਅਧੀਨ ਧਾਰਾ 310(4), 310(5) ਬੀ.ਐਨ.ਐੱਸ. ਅਤੇ 25-54-59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਗ੍ਰਿਫ਼ਤਾਰ ਦੋਸ਼ੀਆਂ ਦਾ ਵੇਰਵਾ
ਪੁਲਸ ਮੁਤਾਬਕ ਗ੍ਰਿਫ਼ਤਾਰ ਦੋਸ਼ੀਆਂ ਵਿਚੋਂ ਕੁਝ ਦੇ ਖ਼ਿਲਾਫ਼ ਪਹਿਲਾਂ ਵੀ ਗੰਭੀਰ ਮਾਮਲੇ ਦਰਜ ਹਨ। ਯੂਸਫ ਮਸੀਹ ਉਰਫ ਐਮ.ਪੀ. ‘ਤੇ ਕਤਲ ਦੀ ਕੋਸ਼ਿਸ਼ (ਧਾਰਾ 307) ਅਤੇ ਅਸਲਾ ਐਕਟ ਦੇ 2 ਮਾਮਲੇ ਦਰਜ ਹਨ। ਸੰਦੀਪ ਮਸੀਹ ਖ਼ਿਲਾਫ਼ ਆਬਕਾਰੀ ਐਕਟ ਤਹਿਤ 2 ਕੇਸ ਦਰਜ ਹਨ। ਕਮਲਜੀਤ ਉਰਫ ਰਾਹੁਲ ਉਰਫ ਦਾਤਰ ‘ਤੇ 14 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਧਾਰਾ 307, ਅਸਲਾ ਐਕਟ ਅਤੇ ਐਨ.ਡੀ.ਪੀ.ਐੱਸ. ਐਕਟ ਸ਼ਾਮਲ ਹਨ। ਮਹਿਕਪ੍ਰੀਤ ਸਿੰਘ ਖ਼ਿਲਾਫ਼ ਵੀ ਧਾਰਾ 307 ਦਾ ਇੱਕ ਕੇਸ ਦਰਜ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK ACCOUNT ਫ੍ਰੀਜ਼
NEXT STORY