ਗੁਰਦਾਸਪੁਰ (ਹਰਮਨ, ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੁਲਸ ਨੇ ਕਮਰ ਕੱਸ ਲਈ ਹੈ ਅਤੇ ਚੋਣਾਂ ਤੋਂ ਕਰੀਬ 2 ਮਹੀਨੇ ਪਹਿਲਾਂ ਹੀ 1150 ਜਵਾਨ ਤਾਇਨਾਤ ਕਰ ਦਿੱਤੇ ਗਏ ਹਨ, ਜਿਨ੍ਹਾਂ ਤੋਂ ਇਲਾਵਾ 12 ਪੈਟਰੋਲਿੰਗ ਪਾਰਟੀਆਂ ਅਤੇ ਦਰਜਨ ਦੇ ਕਰੀਬ ਸਪੈਸ਼ਲ ਨਾਕੇ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਮਾਂ, ਭਾਬੀ ਤੇ ਮਾਸੂਮ ਭਤੀਜੇ ਦਾ ਕਾਤਲ ਆਇਆ ਸਾਹਮਣੇ, ਬੱਚੇ 'ਤੇ ਲਾਏ ਘਿਣਾਉਣੇ ਇਲਜ਼ਾਮ, ਜਾਣ ਕੇ ਹੋਵੋਗੇ ਹੈਰਾਨ
ਇਸ ਸਬੰਧ ਵਿਚ ‘ਜਗ ਬਾਣੀ’ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਐੱਸ. ਐੱਸ. ਪੀ. ਹਰੀਸ਼ ਦਾਯਮਾ ਨੇ ਕਿਹਾ ਕਿ ਜ਼ਿਲੇ ਅੰਦਰ ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਪੁਲਸ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਹਰੇਕ ਖੇਤਰ ਅੰਦਰ ਹੋ ਰਹੀਆਂ ਗਤੀਵਿਧੀਆਂ ’ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਪੰਜਾਬ ਪੁਲਸ ਦੇ ਕਰੀਬ 800 ਜਵਾਨ ਤਿੰਨ ਸ਼ਿਫਟਾਂ ਵਿਚ ਵੱਖ-ਵੱਖ ਥਾਈਂ ਤਇਨਾਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਨਾਲ-ਨਾਲ ਬੀ. ਐੱਸ. ਐੱਫ. ਦੀਆਂ 2 ਪਲਟੂਨਾਂ ਦੇ ਜਵਾਨ ਵੀ ਵੱਖ-ਵੱਖ ਥਾਈਂ ਨਾਕਿਆਂ ’ਤੇ ਭੇਜੇ ਜਾ ਰਹੇ ਹਨ। ਇਸੇ ਤਰ੍ਹਾਂ ਜ਼ਿਲੇ ਅੰਦਰ ਸਪੈਸ਼ਲ ਸੁਰੱਖਿਆ ਗਾਰਡ (ਐੱਸ. ਐੱਸ. ਜੀ.) ਨੂੰ ਵੀ ਤਾਇਨਾਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ
ਐੱਸ. ਐੱਸ. ਪੀ. ਨੇ ਦੱਸਿਆ ਕਿ 24 ਘੰਟੇ ਹੀ ਪੁਲਸ ਮੁਸ਼ਤੈਦ ਹੈ, ਜਿਸ ਤਹਿਤ ਜ਼ਿਲੇ ਅੰਦਰ 3 ਇੰਟਰਾਡਿਸਟਿਕ ਨਾਕਿਆਂ ’ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ’ਤੇ ਬੀ. ਐੱਸ. ਐੱਫ. ਦੀ ਸੁਰੱਖਿਆ ਲਾਈਨ ਦੇ ਬਾਅਦ ਪੰਜਾਬ ਪੁਲਸ ਦੀ ਸੈਕਿੰਡ ਡਿਫੈਂਸ ਲਾਈਨ ’ਤੇ 6 ਸਪੈਸ਼ਲ ਨਾਕੇ ਲਗਾਏ ਗਏ ਹਨ ਤਾਂ ਜੋ ਸਰਹੱਦੀ ਖੇਤਰ ਤੋਂ ਕੋਈ ਵੀ ਸ਼ਰਾਰਤੀ ਵਿਅਕਤੀ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕੇ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ
ਇਸੇ ਤਰ੍ਹਾਂ ਵੱਖ-ਵੱਖ ਥਾਣਿਆਂ ਵਿਚ 12 ਪੈਟਰੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ ਅਤੇ ਥਾਣਿਆਂ ਵਿਚ ਸਪੈਸ਼ਲ ਗੱਡੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਪੈਟਰੋਲਿੰਗ ਨਿਰੰਤਰ ਜਾਰੀ ਰਹਿ ਸਕੇ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਸਮੇਤ ਹੋਰ ਜਨਤਕ ਥਾਵਾਂ ’ਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਅੱਜ ਵੀ ਗੁਰਦਾਸਪੁਰ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਡਾਗ ਸਕੁਐਡ ਦੀ ਮਦਦ ਨਾਲ ਚੈਕਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਂਸਰ ਨਾਲ ਜੂਝ ਰਹੀ ਪਤਨੀ ਦੇ ਆਪ੍ਰੇਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਸਾਂਝੀ ਕੀਤੀ ਪੋਸਟ
NEXT STORY