ਗੁਰਦਾਸਪੁਰ (ਹਰਮਨ, ਹਰਜਿੰਦਰ ਸਿੰਘ ਗੋਰਾਇਆ) : 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਸ ਵੱਲੋਂ ਚੌਕਸੀ ਵਧਾਉਣ ਦੇ ਨਾਲ-ਨਾਲ ਨਾਈਟ ਪੈਟਰੋਲਿੰਗ, ਨਾਕਾਬੰਦੀ ਅਤੇ ਸ਼ਹਿਰ ਦੇ ਅਹਿਮ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਇਸੇ ਕੜੀ ਤਹਿਤ ਅੱਜ ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਦੀ ਅਗਵਾਈ ਹੇਠ ਪੁਲਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੌਰਾਨ ਪੁਲਸ ਵਾਹਨਾਂ ਅਤੇ ਜਵਾਨਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕਰਦਿਆਂ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਅਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦਿੱਤਾ ਕਿ ਕਾਨੂੰਨ ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਆਦਿੱਤਿਆ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪੁਲਸ ਦੀ ਚੌਕਸੀ ਨੂੰ ਹੋਰ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਦਿਨ ਦੇ ਸਮੇਂ ਵੀ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਜਾ ਰਹੀ ਹੈ, ਜਦਕਿ ਰਾਤ ਸਮੇਂ ਨਾਈਟ ਪੈਟਰੋਲਿੰਗ ਅਤੇ ਵਿਸ਼ੇਸ਼ ਨਾਕਿਆਂ ਰਾਹੀਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ ਲਓ ਇਹ ਕੰਮ
ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ। ਪੁਲਸ ਟੀਮਾਂ ਵੱਲੋਂ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਹੋਣ ਵਾਲੀ ਹਰ ਗਤੀਵਿਧੀ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ 15 ਅਗਸਤ ਦਾ ਜ਼ਿਲ੍ਹਾ ਪੱਧਰੀ ਸਮਾਗਮ ਵੀ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਇਆ ਜਾਵੇਗਾ। ਪੁਲਸ ਵੱਲੋਂ ਸਮਾਗਮ ਵਾਲੇ ਸਥਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਆਜ਼ਾਦੀ ਦਿਵਸ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਤਹਿਤ ਸਾਰੇ ਐਸਪੀ, ਡੀਐਸਪੀ, ਥਾਣਾ ਮੁਖੀ ਅਤੇ ਪੰਜਾਬ ਪੁਲਸ ਦੇ 1100 ਪੁਲਸ ਮੁਲਾਜ਼ਮਾਂ ਦੇ ਨਾਲ-ਨਾਲ ਸਪੈਸ਼ਲ ਫੋਰਸ ਵੀ ਤਾਇਨਾਤ ਕੀਤੀ ਗਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਸ਼ਾਂਤੀ ਭੰਗ ਕਰਨ ਜਾਂ ਕਿਸੇ ਅਣਸੁਖਾਵੀਂ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸਐੱਸਪੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਦੇ ਆਜ਼ਾਦੀ ਦਿਵਸ ਨੂੰ ਪੂਰੇ ਉਤਸ਼ਾਹ, ਜੋਸ਼ ਅਤੇ ਧੂਮਧਾਮ ਨਾਲ ਮਨਾਉਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰਨ ਅਤੇ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੁਲਸ ਦਾ ਸਹਿਯੋਗ ਦੇਣ। ਇਸ ਤੇ ਨਾਲ ਹੀ ਉਹਨਾਂ ਨੇ ਕਿਹਾ ਕਿ ਦੋ ਪਆ ਵਾ ਹੁਣ ਚੱਲ ਕੇ ਆਪਣੇ ਵਾਹਨਾ ਤੇ ਪਿੱਛੇ ਅੱਗੇ ਨੰਬਰ ਪਲੇਟ ਜ਼ਰੂਰ ਲਗਵਾਉਣ ਅਤੇ ਹਾਈ ਸਕਿਉਰਟੀ ਨੰਬਰ ਪਲੇਟਾਂ ਜਰੂਰ ਲਗਵਾਈਆਂ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
NEXT STORY