ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਅੱਜ ਵੱਡੀ ਸਫਲਤਾ ਮਿਲੀ ਜਦੋਂ ਇਸ ਮਹੀਨੇ 5 ਅਪ੍ਰੈਲ ਨੂੰ ਪਿੰਡ ਵੜੈਚ ਵਿੱਚ ਵਾਪਰੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਨੂੰ ਤੇਜ਼ੀ ਨਾਲ ਸੁਲਝਾ ਲਿਆ, ਜਿਸ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਨੇ ਸੁਖਜੀਤ ਸਿੰਘ ਦੇ ਘਰ ’ਤੇ ਗੋਲੀਆਂ ਚਲਾਈਆਂ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਸ਼੍ਰੀ ਆਦਿੱਤਿਆ ਨੇ ਦੱਸਿਆ ਕਿ 5 ਅਪ੍ਰੈਲ ਨੂੰ ਪਿੰਡ ਵੜੈਚ ਵਿੱਚ ਸੁਖਜੀਤ ਸਿੰਘ ਦੇ ਘਰ ’ਤੇ ਕੁਝ ਲੋਕਾਂ ਨੇ ਗੋਲੀਬਾਰੀ ਕੀਤੀ ਸੀ ਅਤੇ ਭੱਜਣ ਵਿੱਚ ਕਾਮਯਾਬ ਹੋ ਗਏ ਸਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕਾਹਨੂੰਵਾਨ ਪੁਲਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 333, 109, 324 (4), 3 (5) ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਆਦਿੱਤਿਆ ਨੇ ਕਿਹਾ ਕਿ ਇਸ ਸਬੰਧ ਵਿੱਚ ਡੀਐੱਸਪੀ ਦਿਹਾਤੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਜਾਂਚ ਟੀਮ ਦੇ ਨਾਲ-ਨਾਲ ਕਈ ਪੁਲਸ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੂੰ ਤੁਰੰਤ ਕਾਰਵਾਈ ਲਈ ਤਾਇਨਾਤ ਕੀਤਾ ਗਿਆ ਸੀ।

ਜਾਂਚ ਦੌਰਾਨ ਸ਼ੱਕੀਆਂ ਦੀ ਪਛਾਣ ਕਰਨ ਤੋਂ ਬਾਅਦ, ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਰਿੰਕੀ ਪੁੱਤਰ ਜਸਵਿੰਦਰ ਸਿੰਘ ਵਾਸੀ ਕਾਲਾ ਬਾਲਾ ਅਤੇ ਅਜੈਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਕਾਲਾ ਬਾਲਾ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ 4 ਪਿਸਤੌਲ 32 ਬੋਰ, 4 ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਉਨ੍ਹਾਂ ਤੋਂ 258 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ 24 ਸਾਲਾ ਨੌਜਵਾਨ ਦੀ ਹੋਈ ਮੌਤ
NEXT STORY