ਗੁਰਦਾਸਪੁਰ(ਧਰਮਿੰਦਰ)— ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਲਈ ਜਿੱਥੇ ਅੱਜ ਪੂਰਾ ਦੇਸ਼ ਰੋ ਰਿਹਾ ਹੈ, ਉਥੇ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੁਖਪਾਲ ਖਹਿਰਾ ਵਰਗੇ ਰਾਜਨੀਤਕ ਲੋਕ ਰਾਜਨੀਤੀ ਕਰ ਰਹੇ ਹਨ, ਜਿਸ ਦੇ ਨਾਰਾਜ਼ਗੀ ਜਤਾਉਂਦੇ ਹੋਏ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਭਾਜਪਾ ਨੇਤਾ ਸਵਰਨ ਸਲਾਰੀਆ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਵਿਚ ਜੋ ਸਾਡੇ ਜਵਾਨ ਸ਼ਹੀਦ ਹੋਏ ਹਨ, ਉਸ ਨੂੰ ਲੈ ਕੇ ਸਿੱਧੂ ਪਾਕਿਸਤਾਨ ਦਾ ਸਾਥ ਦਿੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇਸ਼ ਦੇ ਗੱਦਾਰ ਹਨ। ਉਨ੍ਹਾਂ ਨੂੰ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਪਾਕਿਸਤਾਨ ਦੇ ਹਿਮਾਇਤੀ ਹਨ ਤਾਂ ਇੱਥੋਂ ਸਭ ਕੁੱਝ ਛੱਡ ਕੇ ਉਨ੍ਹਾਂ ਨੂੰ ਪਾਕਿਸਤਾਨ ਜਾ ਕੇ ਸੈਟਲ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕਪਿਲ ਸ਼ਰਮਾ ਦੇ ਸ਼ੋਅ ਵਿਚੋਂ ਬਾਹਰ ਕੱਢ ਕੇ ਬਹੁਤ ਚੰਗਾ ਕੰਮ ਕੀਤਾ ਗਿਆ ਅਤੇ ਹੁਣ ਸਿੱਧੂ ਨੂੰ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸੁਖਪਾਲ ਖਹਿਰਾ 'ਤੇ ਵਰ੍ਹਦੇ ਹੋਏ ਸਵਰਨ ਸਲਾਰੀਆ ਨੇ ਕਿਹਾ ਕਿ ਖਹਿਰਾ ਪੰਜਾਬ ਵਿਚ ਰਹਿ ਕੇ ਬੇਤੁਕੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਜਿੱਥੇ ਪੂਰਾ ਦੇਸ਼ ਸ਼ਹੀਦਾਂ ਦੀ ਸ਼ਹਾਦਤ 'ਤੇ ਹੰਝੂ ਵਹਾ ਹੈ, ਉਥੇ ਹੀ ਇਨ੍ਹਾਂ ਵਰਗੇ ਰਾਜਨੀਤਕ ਲੋਕ ਸਾਡੇ ਸ਼ਹੀਦਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ। ਇਨ੍ਹਾਂ ਨੂੰ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਮਿਲੇ ਮੁੱਖ ਮੰਤਰੀ ਕੈਪਟਨ, ਕੀਤਾ ਵੱਡਾ ਐਲਾਨ
NEXT STORY