ਗੁਰਦਾਸਪੁਰ (ਹਰਮਨ, ਗੋਰਾਇਆ): ਗੁਰਦਾਸਪੁਰ 'ਚ ਇਕ ਵਾਰ ਫਿਰ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ। ਜ਼ਿਲ੍ਹੇ ਦੇ ਚਾਰ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਸ ਤੁਰੰਤ ਅਲਰਟ ਮੋਡ 'ਚ ਆ ਗਏ ਅਤੇ ਸਕੂਲਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਜਾਣਕਾਰੀ ਮੁਤਾਬਕ ਇਹ ਧਮਕੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਈਮੇਲ ਵਿੱਚ ਕਲਾਨੌਰ ਰੋਡ ’ਤੇ ਸਥਿਤ ਜਿਆ ਲਾਲ ਮਿੱਤਲ ਸਕੂਲ, ਗੁਰਦਾਸਪੁਰ ਪਬਲਿਕ ਸਕੂਲ, ਜਵਾਹਰ ਨਵੋਦਿਆ ਸਕੂਲ ਅਤੇ ਟ੍ਰਿੰਨਟੀ ਸਕੂਲ ਦਾ ਜ਼ਿਕਰ ਕੀਤਾ ਗਿਆ। ਈਮੇਲ 'ਚ ਲਿਖਿਆ ਗਿਆ ਕਿ ਦੁਪਹਿਰ 1 ਵਜੇ ਤੱਕ ਇਹਨਾਂ ਸਕੂਲਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਧਮਕੀ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਸ ਦੀਆਂ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ। ਇਸ ਦੌਰਾਨ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ। ਸਾਰੇ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭੇਜਿਆ ਗਿਆ, ਜਦਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ’ਤੇ ਨਜ਼ਰ ਬਣਾਈ ਹੋਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ।
ਇਹ ਵੀ ਪੜ੍ਹੋ- 27 ਜਨਵਰੀ ਦੀ ਸਰਕਾਰੀ ਛੁੱਟੀ...! ਪੰਜਾਬ 'ਚ ਉੱਠੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ 27 ਜਨਵਰੀ ਨੂੰ ਕੀਤੀ ਜਾਵੇ ਸਰਕਾਰੀ ਛੁੱਟੀ, ਉੱਠੀ ਇਹ ਮੰਗ
NEXT STORY