ਗੁਰਦਾਸਪੁਰ (ਬਿਊਰੋ) : ਖੇਤੀ ਕਾਨੂੰਨ ਨੂੰ ਲੈ ਕੇ ਦਿੱਲੀ ਵਿਖੇ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਵਿਦੇਸ਼ਾਂ 'ਚ ਵੀ ਸਮਰਥਨ ਮਿੱਲ ਰਿਹਾ ਹੈ। ਇਸ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ 'ਚ ਕੰਮ ਕਰਨ ਵਾਲੇ ਪੰਜਾਬੀ ਵੀ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਹਨ। ਬਾਲੀਵੁੱਡ ਇੰਡਸਟਰੀ ਵੀ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੀ ਹੈ ਪਰ ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ। ਇਸ ਦੇ ਚੱਲਦਿਆਂ ਲੋਕਾਂ ਵਲੋਂ ਉਨ੍ਹਾਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਭੜਾਸ ਕੱਢੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੌਤ ਤੋਂ ਪਹਿਲਾਂ ਲਈ ਜ਼ਿੰਦਗੀ ਦੀ ਆਖ਼ਰੀ ਸੈਲਫ਼ੀ, ਡਿਲਿਵਰੀ ਵਾਲੇ ਦਿਨ ਹੋਇਆ ਪੋਸਟਮਾਰਟਮ
ਕੋਰੋਨਾ ਪਾਜ਼ੇਟਿਵ ਟਵੀਟ 'ਤੇ ਲੋਕ ਕਰ ਰਹੇ ਨੇ ਟ੍ਰੋਲ
ਇਥੇ ਦੱਸ ਦੇਈਏ ਕਿ ਸਾਂਸਦ ਸੰਨੀ ਦਿਓਲ ਵਲੋਂ ਕੁਝ ਦਿਨ ਪਹਿਲਾਂ ਹੀ ਟਵੀਟ ਕਰ ਜਾਣਕਾਰੀ ਦਿੱਤੀ ਗਈ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਸ ਦੇ ਚੱਲਦਿਆਂ ਫ਼ਿਲਹਾਲ ਉਹ ਇਕਾਂਤਵਾਸ ਹਨ। ਇਸ ਤੋਂ ਬਾਅਦ ਉਨ੍ਹਾਂ ਵਲੋਂ ਕੋਈ ਵੀ ਟਵੀਟ ਨਹੀਂ ਕੀਤਾ ਗਿਆ। ਲੋਕ ਇਸੇ ਟਵੀਟ 'ਤੇ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਕਿਸਾਨ ਅੰਦੋਲਨ 'ਚ ਪੰਜਾਬ ਦੇ ਕਿਸਾਨ ਹੀ ਸਭ ਤੋਂ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਸੰਨੀ ਦਿਓਲ ਵੀ ਪੰਜਾਬ ਦੇ ਗੁਰਦਾਸਪੁਰ ਤੋਂ ਬੀਜੇਪੀ ਸਾਂਸਦ ਹਨ। ਅਜਿਹੇ 'ਚ ਉਨ੍ਹਾਂ ਦੀ ਚੁੱਪੀ ਦੇਸ਼ ਦੇ ਲੋਕਾਂ ਨੂੰ ਰੜਕ ਰਹੀ ਹੈ।
ਇਹ ਵੀ ਪੜ੍ਹੋ : ਘਰ ਦੇ ਭੇਤੀ ਨੇ ਬਣਾਈ ਸੀ ਸੇਲਜ਼ਮੈਨ ਤੋਂ ਲੱਖਾਂ ਰੁਪਏ ਲੁੱਟਣ ਦੀ ਯੋਜਨਾ, ਇੰਝ ਖੁਲ੍ਹਿਆ ਭੇਤ
ਵੇਖੋ ਸੰਨੀ ਦਿਓਲ ਦੇ ਟਵੀਟ 'ਤੇ ਲੋਕਾਂ ਦੇ ਕਮੈਂਟ —
ਸੰਨੀ ਦਿਓਲ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਧਰਮਿੰਦਰ ਵੀ ਲੋਕਾਂ ਦੀ ਨਿਸ਼ਾਨੇ
ਇਥੇ ਦੱਸ ਦੇਈਏ ਕਿ ਕਿਸਾਨ ਅੰਦੋਲਨ ਦੇ ਖ਼ਿਲਾਫ਼ ਟਵੀਟ ਕਰਨ 'ਤੇ ਕੰਗਣਾ ਰਣੌਤ ਵੀ ਪਿੱਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਲੋਕਾਂ ਕੋਲੋਂ ਖਰੀਆਂ-ਖਰੀਆਂ ਸੁਣ ਰਹੀ ਹੈ। ਸੰਨੀ ਦਿਓਲ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਧਰਮਿੰਦਰ ਨੂੰ ਵੀ ਲੋਕਾਂ ਨੇ ਆਪਣੇ ਨਿਸ਼ਾਨੇ 'ਤੇ ਲਿਆ ਹੈ ਕਿਉਂਕਿ ਉਨ੍ਹਾਂ ਨੇ ਆਪਣਾ ਟਵੀਟ ਡਲੀਟ ਕਰ ਦਿੱਤਾ ਸੀ। ਹਾਲਾਂਕਿ ਉਸ ਤੋਂ ਬਾਅਦ ਧਰਮਿੰਦਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਅੰਦੋਲਨ ਦੀ ਸਪੋਟ ਕਰਦੇ ਹਨ।
ਨੋਟ — ਸਾਂਸਦ ਸੰਨੀ ਦਿਓਲ ਵਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਧਾਰੀ ਗਈ ਚੁੱਪੀ ਬਾਰੇ ਤੁਹਾਡੀ ਕੀ ਹੈ ਰਾਏ, ਦਿਓ ਕਮੈਂਟ
ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ
NEXT STORY