ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਪੰਜਾਬ ਦਾ ਜ਼ਿਲ੍ਹਾ ਗੁਰਦਾਸਪੁਰ 15 ਨੂੰ ਨਹੀਂ, ਬਲਕਿ 17 ਅਗਸਤ ਨੂੰ ਆਜ਼ਾਦ ਹੋਇਆ ਸੀ। 15 ਅਗਸਤ 1947 ਨੂੰ ਸਾਡਾ ਭਾਰਤ ਦੇਸ਼ ਆਜ਼ਾਦ ਹੋਇਆ ਸੀ ਪਰ ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਨੂੰ ਆਜ਼ਾਦੀ 17 ਅਗਸਤ ਨੂੰ ਮਿਲੀ। ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਨੂੰ ਪਾਕਿਸਤਾਨ ਨਾਲ ਜੋੜ ਦਿੱਤਾ ਗਿਆ ਸੀ ਤੇ ਉਸ ਸਮੇਂ ਦੀ ਤਹਿਸੀਲ ਸ਼ਕਰਗੜ੍ਹ ਸੀ।
ਜ਼ਿਲ੍ਹਾ ਗੁਰਦਾਸਪੁਰ 'ਚ ਪਾਕਿਸਤਾਨ ਸਰਕਾਰ ਦਾ ਰਾਜ ਹੋਣ ਕਰਕੇ ਗੁਰਦਾਸਪੁਰ ਦੀਆਂ ਸਰਕਾਰੀ ਇਮਾਰਤਾਂ 'ਤੇ ਉਸ ਸਮੇਂ ਪਾਕਿਸਤਾਨ ਦੇ ਝੰਡੇ ਝੁਲ ਰਹੇ ਸਨ ਪਰ ਬਾਅਦ ਵਿੱਚ 17 ਅਗਸਤ ਨੂੰ ਅਨਾਊਂਸਮੈਂਟ ਹੋਈ ਕਿ ਜ਼ਿਲ੍ਹਾ ਗੁਰਦਾਸਪੁਰ ਨੂੰ ਮੁੜ ਭਾਰਤ ਨਾਲ ਜੋੜ ਦਿੱਤਾ ਗਿਆ ਹੈ। ਇਤਿਹਾਸ 'ਤੇ ਰਿਸਰਚ ਕਰ ਚੁੱਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਨੇ ਖਾਸ ਗੱਲਬਾਤ ਦੌਰਾਨ ਗੁਰਦਾਸਪੁਰ ਨੂੰ 17 ਅਗਸਤ ਨੂੰ ਮਿਲੀ ਆਜ਼ਾਦੀ ਬਾਰੇ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਕਿਉਂ ਰਹਿ ਗਿਆ ਤੇ ਇਸ ਦਾ ਜ਼ਿੰਮੇਵਾਰ ਕੌਣ ਹੈ।
ਇਹ ਵੀ ਪੜ੍ਹੋ : ਪਹਿਲਗਾਮ ਬੱਸ ਹਾਦਸੇ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਕੰਢੀ ਖੇਤਰ ਸਣੇ 9 ਜ਼ਿਲ੍ਹਿਆਂ ਦੇ 72,000 ਏਕੜ ਰਕਬੇ 'ਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ : ਡਾ. ਨਿੱਝਰ
NEXT STORY