ਗੁਰਦਾਸਪੁਰ (ਬਿਊਰੋ) - ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਫ਼ਸਲ ਦੀ ਖਰੀਦ ਤੇ ਚੁਕਾਈ ਦੇ ਨਾਲ-ਨਾਲ ਕਿਸਾਨਾਂ ਦੀ ਅਦਾਇਗੀ ਵੀ ਨਿਸ਼ਚਿਤ ਸਮੇਂ ਦੇ ਅੰਦਰ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਕਣਕ ਦੀ ਅਦਾਇਗੀ 300 ਕਰੋੜ ਰੁਪਏ ਨੇੜੇ ਪਹੁੰਚ ਗਈ ਹੈ ਤੇ ਬੀਤੇ 25 ਅਪ੍ਰੈਲ ਤੱਕ 285 ਕਰੋੜ 98 ਲੱਕ ਰੁਪਏ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਮਾਰਕਿਟ ਕਮੇਟੀਆਂ ਵਿੱਚ ਸਿੱਧੀ ਅਦਾਇਗੀ ਕਰਨ ਲਈ ਹੈਲਸ ਡੈਸਕ ਸਥਾਪਿਤ ਕੀਤੇ ਗਏ ਸਨ, ਤਾਂ ਜੋ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਵਿੱਚ ਕੋਈ ਮੁਸ਼ਕਲ ਆਉਣ ’ਤੇ ਉਸਦਾ ਨਿਬੇੜਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਵਿਸ਼ੇਸ ਪ੍ਰਬੰਧ ਹਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।
ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
ਇਸ ਮੌਕੇ ਗੱਲਬਾਤ ਦੌਰਾਨ ਸ੍ਰੀਮਤੀ ਐੱਸ.ਦੇਵਗਨ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟੇ ਅੰਦਰ ਕਰਨ ਲਈ ਰਜਿਸ਼ਟਰੇਸ਼ਨ ਕੰਮ ਲਈ ਵਿਸ਼ੇਸ ਸਟਾਫ਼ ਤਾਇਨਾਤ ਕੀਤਾ ਗਿਆ। ਇਸ ਤੋਂ ਇਲਾਵਾ ਆੜ੍ਹਤੀਆਂ ਨੂੰ ਵੇਚਣ ਵਾਲੇ ਦੀ ਰਜਿਸ਼ਟਰੇਸ਼ਨ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਅਦਾਇਗੀ ਕਰਨ ਵਿੱਚ ਦੇਰੀ ਨਾ ਹੋਵੇ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 270887 ਮੀਟਰਕ ਟਨ ਕਣਕ ( 25 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 256788 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 75479 ਮੀਟਰਕ ਟਨ, ਮਾਰਕਫੈੱਡ ਵਲੋਂ 71227 ਮੀਟਰਕ ਟਨ, ਪਨਸਪ ਵਲੋਂ 51905 ਮੀਟਰਕ ਟਨ, ਵੇਅਰਹਾਊਸ ਵਲੋਂ 38644 ਅਤੇ ਐੱਫ.ਸੀ.ਆਈ ਵਲੋਂ 19533 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚੋਂ 47 ਫ਼ੀਸਦੀ ਫ਼ਸਲ ਦੀ ਚੁਕਾਈ ਹੋ ਚੁੱਕੀ ਹੈ ਅਤੇ ਫ਼ਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਲਾਉਣ ਲਈ ਕੋਈ ਮੁਸ਼ਕਲ ਪੇਸ਼ ਨਾਲ ਆਵੇ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।
ਪੜ੍ਹੋ ਇਹ ਵੀ ਖਬਰ - ਤਰਨਤਾਰਨ ’ਚ ਵਾਪਰੀ ਖੂਨੀ ਵਾਰਦਾਤ : ਸੈਰ ਕਰਨ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਦੱਸਣਯੋਗ ਹੈ ਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਕਰੀਬ ਏਨੀ ਫ਼ਸਲ ਮੰਡੀਆਂ ਵਿੱਚ ਆਮਦ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿੱਚ ਕੋਵਿਡ-19 ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬੀਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਫ਼ਸਲ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਪੰਜਾਬ ਦੀ ਸਿਆਸਤ 'ਚ ਨਵੀਆਂ ਪਾਰੀਆਂ ਖੇਡਣ ਲਈ 'ਬਾਪੂਆਂ' ਦੀ ਜਗ੍ਹਾ ਤਿਆਰ 'ਪੁੱਤਰ'
NEXT STORY